ਅੱਖਾਂ ਵਿਚ ਮਿਰਚਾ ਪਾ ਕੇ ਫੋਰਡ ਟਰੈਕਟਰ ਖੋਹਿਆ

343
ਤਿੰਨ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਇੱਕ ਗ੍ਰਿਫ਼ਤਾਰ 
ਫਿਰੋਜ਼ਪੁਰ, 8 ਜੂਨ (ਬਲਬੀਰ ਸਿੰਘ ਜੋਸਨ) : ਪੈਸਿਆਂ ਦੇ ਲੈਣ ਦੇਣ ਸਬੰਧੀ ਹੋਏ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੇ ਅੱਖਾਂ ਵਿਚ ਮਿਰਚਾ ਪਾ ਕੇ ਫੋਰਡ ਟਰੈਕਟਰ ਖੋਹਣ ਦੇ ਦੋਸ਼ ਵਿਚ ਥਾਣਾ ਮੱਲਾਂਵਾਲਾ ਦੀ ਪੁਲਿਸ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਦੋ ਵਿਅਕਤੀਆਂ ਖਿਲਾਫ 379 – ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ । ਪੁਲਿਸ ਥਾਣਾ ਮੱਲਾਂਵਾਲਾ ਨੂੰ ਦਿੱਤੇ ਬਿਆਨਾਂ ਵਿਚ ਬਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰਬਰ 9 ਮੱਲਾਂਵਾਲਾ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਦੋਸ਼ੀਅਨ ਸੂਰਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਅੱਛੇਵਾਲਾ ਅਤੇ ਮੇਜਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮੱਲਾਂਵਾਲਾ ਨਾਲ ਪੈਸਿਆਂ ਦੇ ਲੈਣ ਦੇਣ ਸਬੰਧੀ ਝਗੜਾ ਚੱਲਦਾ ਸੀ । ਬਲਵਿੰਦਰ ਸਿੰਘ ਨੇ ਦੱਸਿਆ ਕਿ 7 ਜੂਨ 2020 ਨੂੰ ਦੋਸ਼ੀਅਨ ਨੇ ਉਸ ਦੀਆਂ ਅੱਖਾਂ ਵਿਚ ਮਿਰਚਾ ਪਾ ਕੇ ਫੱਤੇਵਾਲ ਰੋਡ ਤੋਂ ਉਸ ਦਾ ਫੋਰਡ ਟਰੈਕਟਰ ਨੰਬਰ ਪੀਸੀਐਕਸ 4428 ਸਮੇਤ ਹੱਲ ਤੇ ਕੁਰਾਹਾ ਖੋਹ ਲਿਆ । ਬਲਵਿੰਦਰ ਸਿੰਘ ਨੇ ਦੱਸਿਆ ਕਿ ਖੋਹੇ ਹੋਏ ਟਰੈਕਟਰ ਦੀ ਕੀਮਤ 1 ਲੱਖ 40 ਹਜ਼ਾਰ ਰੁਪਏ ਹੈ । ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀ ਸੂਰਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ  ਕਾਰਵਾਈ ਕੀਤੀ ਜਾ ਰਹੀ ਹੈ ।
Real Estate