ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ

ਚੰਡੀਗੜ, 8 ਜੂਨ (ਜਗਸੀਰ ਸਿੰਘ ਸੰਧੂ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਰੀ ਸਿੰਘ ਜੀਰਾ, ਸ਼ਰਨਜੀਤ ਸਿੰਘ ਢਿੱਲੋਂ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਤੇ ਜਗਮੀਤ ਸਿੰਘ ਬਰਾੜ ਦੇ ਨਾਂ ਸ਼ਾਮਲ ਹਨ।ਇਕ ਹੋਰ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਤੋਂ ਇਲਾਵਾ ਹੋਰ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦੇ ਐੱਸਸੀ ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਐੱਨਕੇ ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Real Estate