ਪੰਜਾਬ ਸਰਕਾਰ ਨੇ ਗੁਰਦੁਆਰਾ ਸਾਹਿਬਾਨ ‘ਚ ਲੰਗਰ ਤੇ ਪ੍ਰਸਾਦਿ ਵੰਡਣ ਦੀ ਮਨਜੂਰੀ ਦਿੱਤੀ

241

ਚੰਡੀਗੜ, 9 (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਵੱਲੋ ਸੂਬੇ ‘ਚ ਮੰਦਰਾਂ ਤੇ ਗੁਰਦੁਆਰਾ ਸਾਹਿਬਾਂ ‘ਚ ਲੰਗਰ ਤੇ ਪ੍ਰਸਾਦ ਵੰਡੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕੱਲ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਅਸਥਾਨਾਂ ‘ਤੇ ਲੰਗਰ ਤੇਪ੍ਰਸਾਦਿ ਨਾ ਵੰੰਡੇ ਜਾਣ ਦਾ ਫੈਸਲੇ ਨੂੰ ਕੇਂਦਰ ਸਰਕਾਰ ਦਾ ਫੈਸਲਾ ਦੱਸਦਿਆਂ ਕੇਂਦਰ ਸਰਕਾਰ ‘ਚ ਭਾਈਵਾਲ ਅਕਾਲੀ ਦਲ ਨੂੰ ਘੇਰਨ ਦੀ ਕੋਸਿ਼ਸ ਕੀਤੀ ਸੀ, ਪਰ ਅੱਜ ਦੂਸਰੇ ਹੀ ਦਿਨ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਗੁਰਦੁਆਰਾ ਸਾਹਿਬਾਨ ਵਿੱਚ ਪ੍ਰਸਾਦਿ ਵੰਡੇ ਜਾਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਦਿਨ ਪਹਿਲਾਂ ਕਿਹਾ ਸੀ ਕਿ ਉਹ ਇਸ ਬਾਰੇ ‘ਚ ਕੇਂਦਰ ਸਰਕਾਰ ਨਾਲ ਗੱਲ ਕਰਨਗੇ।ਜਿਕਰਯੋਗ ਹੈ ਕਿ ਧਾਰਮਿਕ ਸਥਾਨਾਂ ‘ਤੇ ਪ੍ਰਸਾਦ ਤੇ ਲੰਗਰ ਵੰਡਣ ‘ਤੇ ਕੇਂਦਰ ਸਰਕਾਰ ਨੇ ਪਾਬੰਦੀ ਲਗਾਈ ਹੋਈ ਸੀ। ਇਸ ਸਬੰਧੀ ਅਕਾਲੀ ਦਲ ਤੇ ਕਾਂਗਰਸ ‘ਚ ਇਹ ਸਿਆਸੀ ਮੁੱਦਾ ਬਣ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਹੀ ਐਡਸ਼ੀਨਲ ਚੀਫ ਸਕੱਤਰ ਹੋਮ ਸਤੀਸ਼ ਚੰਦਰ ਨੂੰ ਕਿਹਾ ਸੀ ਕਿ ਉਹ ਕੇਂਦਰੀ ਨਿਰਦੇਸ਼ਾਂ ਮੁਤਾਬਿਕ ਇਸ ਨੂੰ ਦੇਖਣ। ਅੱਜ ਗ੍ਰਹਿ ਵਿਭਾਗ ਨੇ ਧਾਰਮਿਕ ਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

Real Estate