ਸੁਖਬੀਰ ਸਿੰਘ ਬਾਦਲ ਨੇ ਸ੍ਰੋਮਣੀ ਅਕਾਲੀ ਦਲ ਦੇ ਨਵੇਂ ਆਹੁਦੇਦਾਰਾਂ ਦੀ ਸੂਚੀ ਐਲਾਨੀ

ਜਗਮੀਤ ਸਿੰਘ ਬਰਾੜ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਬਲਵਿੰਦਰ ਸਿੰਘ ਭੂੰਦੜ ਨੂੰ ਸਕੱਤਰ ਜਨਰਲ ਬਣਾਇਆ                ਚੰਡੀਗੜ, 11 ਜੂਨ (ਜਗਸੀਰ ਸਿੰਘ ਸੰਧੂ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰਦਿਆਂ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਇਸ ਦੇੇ ਨਾਲ ਪਾਰਟੀ ਛੱਡ ਕੇ ਜਾਣ ਸੁਖਦੇਵ ਸਿੰਘ ਢੀਂਡਸਾ ਦੀ ਜਗਾ ਬਲਵਿੰਦਰ ਸਿੰਘ ਭੂੰਦੜ ਨੂੰ ਦਿੰਦਿਆਂ ਪਾਰਟੀ ਦਾ ਸਕੱਤਰ ਜਨਰਲ ਬਣਾ ਦਿੱਤਾ ਗਿਆ ਹੈੇ।
ਸ੍ਰੋਮਣੀ ਅਕਾਲੀ ਦਲ ਦੇ ਆਹੁਦੇਦਾਰਾਂ ਦੀ ਐਲਾਨੀ ਗਈ ਇਸ ਸੂਚੀਮੁਤਾਬਿਕ ,ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਡਾ. ਉਪਿੰਦਰਜੀਤ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਨਰੇਸ਼ ਗੁਜਰਾਲ, ਜਗਮੀਤ ਸਿੰਘ ਬਰਾੜ, ਸ੍ਰੀ ਪ੍ਰਕਾਸ਼ ਚੰਦ ਗਰਗ, ਹਰਮਨਜੀਤ ਸਿੰਘ ਦਿੱਲੀ ਅਤੇ ਹਰਮੇਲ ਸਿੰਘ ਟੌਹੜਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਸ੍ਰੀ ਐਨ ਕੇ ਸ਼ਰਮਾ ਪਾਰਟੀ ਦੇ ਖਜ਼ਾਨਚੀ ਨਿਯੁਕਤ ਕੀਤੇ ਗਏ ਹਨ ਜਦਕਿ ਹੀਰਾ ਸਿੰਘ ਗਾਬੜੀਆ ਤੇ ਮਨਜਿੰਦਰ ਸਿੰਘ ਸਿਰਸਾ ਦੇ ਨਾਂ ਕੋਰ ਕਮੇਟੀ ਵਿਚ ਮੈਂਬਰਾਂ ਵਜੋਂ ਸ਼ਾਮਲ ਕੀਤੇ ਗਏ ਹਨ। ਗਾਬੜੀਆ ਨੂੰ ਪਾਰਟੀ ਦੇ ਬੀ ਸੀ ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਯੂਥ ਆਗੂ ਸਰਬਜੀਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਤੇ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਦੇ ਐਸਸੀ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ।ਸੀਨੀਅਰ ਪਾਰਟੀ ਆਗੂ ਸ੍ਰ ਸਿਕੰਦਰ ਸਿੰਘ ਮਲੂਕਾ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਅਤੇ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

Real Estate