ਪੰਜਾਬ ‘ਚ ਕੋਰੋਨਾ ਦਾ ਪ੍ਰਕੋਪ ਵਧਿਆ, ਅੱਜ 99 ਨਵੇਂ ਮਰੀਜ਼ ਆਏ ਤੇ 4 ਮੌਤਾਂ ਹੋਈਆਂ

ਚੰਡੀਗੜ, 12 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 99 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2986 ਹੋ ਗਈ ਹੈ ਅਤੇ ਅੱਜ 4 ਹੋਰ ਮੌਤਾਂ ਹੋਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 63 ਹੋ ਗਈ ਹੈ। ਅੱਜ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ ਕੋਰੋਨਾ ਬੰਬ ਫਟਿਆ ਫਟਿਆ ਹੈ, ਜਿਥੇ ਇੱਕ ਦਿਨ ਵਿੱਚ ਹੀ 63 ਨਵੇਂ ਮਰੀਜਾਂ ਦੀ ਜਾਂਚ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਇਸ ਤੋਂ ਇਲਾਵਾ ਲੁਧਿਆਣਾ ਜ਼ਿਲੇ ਵਿੱਚ 12 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ ਸੰਗਰੂਰ ਜ਼ਿਲੇ ਵਿੱਚ 5, ਰੋਪੜ ਜ਼ਿਲੇ ਵਿੱਚ 5, ਐਸ.ਏ.ਐਸ ਨਗਰ ਮੋਹਾਲੀ ਵਿੱਚ 3, ਜਲੰਧਰ ਵਿੱਚ 3,ਐਸ.ਬੀ.ਐਸ ਨਗਰ ਨਵਾਂ ਸ਼ਹਿਰ, ਫਾਜਿਲਕਾ ਅਤੇ ਹੁਸਿਆਰਪੁਰ ਜ਼ਿਲਿਆਂ ਵਿੱਚ 2-2 ਅਤੇ ਫਿਰੋਜਪੁਰ ਅਤੇ ਬਰਨਾਲਾ ਜ਼ਿਲਿਆਂ ਵਿੱਚ 1-1 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2986 ਹੋ ਗਈ ਹੈ, ਜਿਹਨਾਂ ਵਿਚੋਂ 641 ਐਕਟਿਵ ਕੇਸ ਹਨ, ਜਦੋਕਿ 9 ਗੰਭੀਰ ਮਰੀਜ ਆਕਜੀਸਨ ‘ਤੇ ਹਨ ਅਤੇ 2 ਜਿਆਦਾ ਗੰਭੀਰ ਮਰੀਜ਼ ਵੈਂਟੀਲੇਟਰ ‘ਤੇ ਰੱਖੇ ਗਏ ਹਨ। ਅੱਜ 4 ਹੋਰ ਮਰੀਜਾਂ ਦੀ ਮੌਤ ਹੋ ਜਾਣ ਨਾਲ ਸਰਕਾਰੀ ਤੌਰ ‘ਤੇ ਹੁਣ ਤੱਕ ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 63 ਹੋ ਗਈ ਹੈ। ਪੰਜਾਬ ਵਿੱਚ ਹੁਣ ਤੱਕ 115974 ਵਿਅਕਤੀਆਂ ਦੀ ਕੋਰੋਨਾ ਸਬੰਧੀ ਜਾਂਚ ਹੋ ਚੁੱਕੀ ਹੈ, ਜਿਹਨਾਂ ਵਿਚੋਂ 2986 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਦਕਿ ਇਹਨਾਂ ਵਿੱਚੋਂ 2282 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Real Estate