ਫ਼ਿਰੋਜ਼ਪੁਰ , 13 ਜੂਨ (ਬਲਬੀਰ ਸਿੰਘ ਜੋਸਨ) : ਗ੍ਰੀਨ ਜ਼ੋਨ ਦੇ ਵਿੱਚ ਆਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕਰੋਨਾ ਮਹਾਂਮਾਰੀ ਨੇ ਪੈਰ
ਪਸਾਰਨੇ ਸ਼ੁਰੂ ਕਰ ਦਿੱਤੇ ਹਨ । ਬੀਤੇ ਦਿਨ ਫਿਰੋਜ਼ਪੁਰ ਸਹਿਰ ਦਾ ਇੱਕ ਕਰੋਨਾ ਮਰੀਜ਼ ਸਾਹਮਣੇ ਆਇਆ ਸੀ। ਜਿਸ ਦਾ ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਖੇਤਰ ਅਜੀਤ ਨਗਰ ਦੀ ਇਕ ਗਰਭਵਤੀ ਮਹਿਲਾ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਉਕਤ ਏਰੀਏ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੈ। ਇਸ ਕਰੋਨਾ ਮਰੀਜ਼ ਦੀ ਪੁਸ਼ਟੀ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ । ਇਸ ਮਰੀਜ਼ ਦੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਕੁੱਲ ਦੋ ਹੋ ਗਈ ਹੈ । ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕਰੋਨਾ ਦੇ ਮਰੀਜ਼ ਵਧਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ।

Real Estate