ਅੱਜ ਲੁਧਿਆਣਾ ‘ਚ ਆਏ ਕੋਰੋਨਾ ਦੇ 36 ਨਵੇਂ ਕੇਸ, ਹੋਈ ਇੱਕ ਮੌਤ

136

ਚੰਡੀਗੜ, 15 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਕੋਰੋਨਾ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇੱਕ ਲੁਧਿਆਣਾ ਵਿੱਚ ਹੀ ਬੀਤੇ 24 ਘੰਟੇ ਦੌਰਾਨ 39 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਜਾਂਚ ਦੌਰਾਨ ਲੁਧਿਆਣਾ ਵਿਚ ਅੱਜ 39 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ‘ਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਲੁਧਿਆਣਾ ‘ਚ ਅੱਜ ਸਵੇਰੇ ਇਕ ਮਰੀਜ਼ ਦੀ ਵੀ ਕੋਰੋਨਾ ਨਾਲ ਮੌਤ ਹੋ ਗਈ ਹੈ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਜਿਲੇ ਵਿੱਚ ਕੋਰੋਨਾ ਨਾਲ 10 ਮੌਤਾਂ ਹੋ ਚੁੱਕੀਆਂ ਹਨ। ਲੁਧਿਆਣਾ ਜਿਲੇ ਵਿੱਚ ਕੋਰੋਨਾ ਦੇ 354 ਮਾਮਲੇ ਸਾਹਮਣੇ ਆਏ ਹਨ, ਜਿਹਨਾ ਵਿਚੋਂ 169 ਐਕਟਿਵ ਕੇਸ ਪਾਏ ਗਏ ਹਨ, ਜਦਕਿ 175 ਮਰੀਜ ਠੀਕ ਹੋ ਕੇ ਆਪੋ ਆਪਣੇ ਘਰੀਂ ਜਾ ਚੁੱਕੇ ਹਨ।

Real Estate