ਪੰਜਾਬ ‘ਚ ਅੱਜ ਆਏ ਕੋਰੋਨਾ ਦੇ 120 ਨਵੇਂ ਮਰੀਜ਼ ਅਤੇ 6 ਮੌਤਾਂ ਹੋਈਆਂ

ਚੰਡੀਗੜ, 20 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 120 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 3952 ਹੋ ਗਈ ਹੈ ਅਤੇ ਅੱਜ 6 ਹੋਰ ਮੌਤਾਂ ਹੋਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 98 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਸਭ ਤੋਂ ਵੱਧ ਜਲੰਧਰ ਜ਼ਿਲੇ ਵਿੱਚ 47 ਅਤੇ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 21 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ ਸੰਗਰੂਰ ਜ਼ਿਲੇ ਵਿੱਚ 14, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 11, ਪਟਿਆਲਾ ਜ਼ਿਲੇ ਵਿੱਚ 7, ਲੁਧਿਆਣਾ ਜ਼ਿਲੇ ਵਿੱਚ 7, ਕਪੂਰਥਲਾ ਜ਼ਿਲੇ ਵਿੱਚ 4, ਫਤਿਹਗੜ ਸਾਹਿਬ, ਤਰਨਤਾਰਨ ਸਾਹਿਬ, ਅਤੇ ਪਠਾਨਕੋਟ ਜਿਲਿਆਂ ਵਿੱਚ 2-2, ਮੋਗਾ, ਮਾਨਸਾ ਅਤੇ ਬਰਨਾਲਾ ਜਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਕੋਰੋਨਾ ਨਾਲ ਅੱਜ ਹੋਈਆਂ 6 ਮੌਤਾਂ ‘ਚ ਅੰਮ੍ਰਿਤਸਰ ਜਿਲੇ ਵਿੱਚ 4, ਲੁਧਿਆਣਾ ਜਿਲੇ ਵਿੱਚ 1 ਅਤੇ ਕਪੂਰਥਲਾ ਜ਼ਿਲੇ ਵਿੱਚ 1, ਮਰੀਜ ਦੀ ਜਾਨ ਗਈ ਹੈ।
ਪੰਜਾਬ ਵਿੱਚ ਹੁਣ ਤੱਕ 235700  ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 3952 ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 1176 ਐਕਟਿਵ ਕੇਸ ਹਨ, ਜਿਹਨਾਂ ‘ਚੋਂ 21 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 5 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਹੁਣ ਤੱਕ ਆਏ ਮਰੀਜਾਂ ਵਿੱਚੋਂ 2678 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ, ਜਦਕਿ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ 98 ਮੌਤਾਂ ਹੋ ਚੁੱਕੀਆਂ ਹਨ।

Real Estate