ਪੰਜਾਬ ‘ਚ ਅੱਜ ਕੋਰੋਨਾ ਦੇ ਆਏ 177 ਨਵੇਂ ਮਰੀਜ਼ ਅਤੇ 2 ਮੌਤਾਂ

ਚੰਡੀਗੜ, 22 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 177 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 4235 ਹੋ ਗਈ ਹੈ ਅਤੇ ਅੱਜ 2 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 101 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਜਲੰਧਰ ਜ਼ਿਲੇ ਵਿੱਚ 46, ਲੁਧਿਆਣਾ ਜ਼ਿਲੇ ਵਿੱਚ 44 ਅਤੇ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 28 ਨਵੇਂ ਕੇਸ ਆਏ ਹਨ।
ਇਸੇ ਤਰਾਂ ਹੀ ਸੰਗਰੂਰ ਜ਼ਿਲੇ ਵਿੱਚ 15, ਫਾਜਿਲਕਾ ਜ਼ਿਲੇ ਵਿੱਚ 13, ਫਿਰੋਜ਼ਪੁਰ ਤੇ ਪਠਾਨਕੋਟ ਜ਼ਿਲਿਆਂ ਵਿੱਚ 7-7, ਪਟਿਆਲਾ ਜ਼ਿਲੇ ਵਿੱਚ 5, ਬਠਿੰਡਾ ਜ਼ਿਲੇ ਵਿੱਚ 4, ਫਰੀਦਕੋਟ ਤੇ ਮੁਕਤਸਰ ਸਾਹਿਬ ਜਿਲਿਆਂ ਵਿੱਚ 3-3, ਐਸ.ਏ.ਐਸ ਨਗਰ ਮੋਹਾਲੀ, ਫਤਿਹਗੜ ਸਾਹਿਬ, ਐਸ.ਬੀ.ਐਸ ਨਗਰ ਨਵਾਂ ਸਹਿਰ, ਗੁਰਦਾਸਪੁਰ ਅਤੇ ਤਰਨਤਾਰਨ ਸਾਹਿਬ ਜਿਲਿਆਂ ਵਿੱਚ 2-2, ਮੋਗਾ ਅਤੇ ਕਪੂਰਥਲਾ ਜਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 246760 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 4235 ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 1309 ਐਕਟਿਵ ਕੇਸ ਹਨ, ਜਿਹਨਾਂ ‘ਚੋਂ 21 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 5 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਹੁਣ ਤੱਕ ਆਏ ਮਰੀਜਾਂ ਵਿੱਚੋਂ 2825 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ, ਜਦਕਿ ਲੁਧਿਆਣਾ ਜ਼ਿਲੇ ਵਿੱਚ ਅੱਜ 2 ਹੋਰ ਮੌਤਾਂ ਹੋ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ 101 ਮੌਤਾਂ ਹੋ ਚੁੱਕੀਆਂ ਹਨ।

Real Estate