ਬਾਦਲ ਪਰਵਾਰ ਨੂੰ ਅਲਵਿਦਾ ਆਖ ਰਣਧੀਰ ਸਿੰਘ ਰੱਖੜਾ ਵੀ ਸਾਥੀਆਂ ਸਮੇਤ ਢੀਂਡਸਾ ਪਰਵਾਰ ਨਾਲ ਤੁਰਿਆ

217

ਚੰਡੀਗੜ, 22 ਜੂਨ (ਜਗਸੀਰ ਸਿੰਘ ਸੰਧੂ) : ਬਾਦਲ ਪਰਵਾਰ ਤੋਂ ਬਾਗੀ ਹੋਏ ਢੀਂਡਸਾ ਪਰਵਾਰ ਨੂੰ ਦਿਨੋਂ ਦਿਨ ਪੁਰਾਣੇ ਟਕਸਾਲੀ ਅਕਾਲੀ ਆਗੂਆਂ ਵੱਡੀ ਪੱਧਰ ‘ਤੇ ਸਾਥ ਮਿਲਣ ਲੱਗਿਆ ਹੈ। ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ ਨੇ ਵੀ ਸਾਥੀਆਂ ਸਮੇਤ ਬਾਦਲ ਪਰਵਾਰ ਨੂੰ ਅਲਵਿਦਾ ਆਖਦਿਆਂ ਢੀਂਡਸਾ ਪਰਵਾਰ ਨਾਲ ਖੜਨ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਕੁੱਝ ਮਹੀਨੇ ਪਹਿਲਾਂ ਸ, ਰਣਧੀਰ ਸਿੰਘ ਰੱਖੜਾ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਦੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੋਮੀ ਮੀਤ ਪ੍ਰਧਾਨ ਸਰਦਾਰ ਰਣਧੀਰ ਸਿੰਘ ਰੱਖੜਾ ਸਾਬਕਾ ਚੇਅਰਮੈਨ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਅਤੇ ਸਾਬਕਾ ਪ੍ਰਧਾਨ ਸਰੋਮਣੀ ਅਕਾਲੀ ਦਲ ਜਿਲ੍ਹਾ ਪਟਿਆਲਾ ਦਿਹਾਤੀ ਨੇ ਸਾਡੇ ਸੰਘਰਸ਼ ਵਿੱਚ ਸਾਥ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਜਾਬ ਪੰਜਾਬੀਅਤ ਅਤੇ ਪੰਥ ਦੇ ਭਲੇ ਲਈ ਸਰੋਮਣੀ ਅਕਾਲੀ ਦਲ ਨੂੰ ਪੰਥਕ ਲੀਹਾਂ ਤੇ ਲਿਆਉਣ ਲਈ ਕਮਰਕੱਸਾ ਕੀਤਾ ਹੈ। ਜਿਸ ਮਕਸਦ ਨੂੰ ਲੈ ਕੇ ਸਾਡੇ ਪੁਰਖਿਆਂ ਨੇ ਕੁਰਬਾਨੀਆਂ ਕਰਕੇ ਸਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ।ਉਸ ਦੀ ਪੂਰਤੀ ਲਈ ਯੋਗਦਾਨ ਪਾਇਆ ਜਾ ਸਕੇ ।ਸਰਦਾਰ ਰਣਧੀਰ ਸਿੰਘ ਰੱਖੜਾ ਦਾ ਸਿਰੋਪਾ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਹਨਾਂ ਦੇ ਆਉਣ ਨਾਲ ਅੱਜ ਸਾਨੂੰ ਬਹੁਤ ਭਾਰੀ ਬਲ ਮਿਲਿਆ ਹੈ ਕਿਉਂਕਿ ਸ.ਰਣਧੀਰ ਸਿੰਘ ਰੱਖੜਾ ਨੇ ਪੰਥ ਅਤੇ ਪੰਜਾਬ ਲਈ ਆਪਣੀ ਪੂਰੀ ਜਿੰਦਗੀ ਲਗਾ ਦਿੱਤੀ ਹੈ ਇਸ ਲਈ ਇਹਨਾਂ ਦੇ ਆਉਣ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੀ ਤਬਦੀਲੀ ਆਏਗੀ।

Real Estate