ਪੰਜਾਬ ‘ਚ ਅੱਜ ਕੋਰੋਨਾ ਦੇ ਆਏ 162 ਨਵੇਂ ਮਰੀਜ਼ ਅਤੇ 4 ਮੌਤਾਂ

ਚੰਡੀਗੜ, 23 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 162 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 4397 ਹੋ ਗਈ ਹੈ ਅਤੇ ਅੱਜ 4 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 105 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਜਲੰਧਰ ਜ਼ਿਲੇ ਵਿੱਚ 38, ਲੁਧਿਆਣਾ ਜ਼ਿਲੇ ਵਿੱਚ 34 ਅਤੇ ਸੰਗਰੂਰ ਜ਼ਿਲੇ ਵਿੱਚ 18 ਨਵੇਂ ਕੇਸ ਆਏ ਹਨ।
ਇਸੇ ਤਰਾਂ ਹੀ ਪਟਿਆਲਾ ਜ਼ਿਲੇ ਵਿੱਚ 12, ਬਠਿੰਡਾ ਜ਼ਿਲੇ ਵਿੱਚ 11, ਫਤਿਹਗੜ ਸਾਹਿਬ ਜ਼ਿਲੇ ਵਿੱਚ 10, ਮੋਗਾ ਜ਼ਿਲੇ ਵਿੱਚ 9, ਅੰਮ੍ਰਿਤਸਰ ਸਾਹਿਬ ਜਿਲੇ ਵਿੱਚ 7, ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਜ਼ਿਲਿਆਂ ਵਿੱਚ 4-4, ਬਰਨਾਲਾ ਤੇ ਮਾਨਸਾ ਜਿਲਿਆਂ ਵਿੱਚ 3-3, ਰੋਪੜ ਜ਼ਿਲੇ ਵਿੱਚ 2, ਹੁਸਿਆਰਪੁਰ, ਫਰੀਦਕੋਟ ਅਤੇ ਤਰਨਤਾਰਨ ਸਾਹਿਬ ਜਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 255380 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 4397 ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 1245 ਐਕਟਿਵ ਕੇਸ ਹਨ, ਜਿਹਨਾਂ ‘ਚੋਂ 19 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 9 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਹੁਣ ਤੱਕ ਆਏ ਮਰੀਜਾਂ ਵਿੱਚੋਂ 3047 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ, ਜਦਕਿ ਲੁਧਿਆਣਾ ਜ਼ਿਲੇ ਵਿੱਚ ਅੱਜ ਲੁਧਿਆਣਾ ਵਿੱਚ 2, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 1 ਅਤੇ ਪਟਿਆਲਾ ਜ਼ਿਲੇ ਵਿੱਚ 1 ਹੋਰ ਮੌਤਾਂ ਹੋ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ 105 ਮੌਤਾਂ ਹੋ ਚੁੱਕੀਆਂ ਹਨ।

Real Estate