ਪੰਜਾਬ ‘ਚ ਕੋਰੋਨਾ ਪ੍ਰਕੋਪ ਵਧਿਆ, ਅੱਜ ਆਏ 230 ਨਵੇਂ ਮਰੀਜ਼ ਅਤੇ 8 ਮੌਤਾਂ

ਚੰਡੀਗੜ, 24 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 230 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 4627 ਹੋ ਗਈ ਹੈ ਅਤੇ ਅੱਜ 8 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 113 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਸੰਗਰੂਰ ਜ਼ਿਲੇ ਵਿੱਚ 64, ਜਲੰਧਰ ਜ਼ਿਲੇ ਵਿੱਚ 43, ਲੁਧਿਆਣਾ ਜ਼ਿਲੇ ਵਿੱਚ 27 ਅਤੇ ਮੁਕਤਸਰ ਸਾਹਿਬ ਜ਼ਿਲੇ ਵਿੱਚ 33 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 14, ਪਟਿਆਲਾ ਅਤੇ ਕਪੂਰਥਲਾ ਜ਼ਿਲਿਆਂ ਵਿੱਚ 9-9,  ਪਠਾਨਕੋਟ ਜ਼ਿਲੇ ਵਿੱਚ 7, ਬਠਿੰਡਾ ਜ਼ਿਲੇ ਵਿੱਚ 6, ਐਸ.ਏ.ਐਸ ਨਗਰ ਮੋਹਾਲੀ ਵਿੱਚ 5, ਫਿਰੋਜਪੁਰ ਜ਼ਿਲੇ ਵਿੱਚ 4,  ਰੋਪੜ ਜ਼ਿਲੇ ਵਿੱਚ 3, ਗੁਰਦਾਸਪੁਰ, ਐਸ.ਬੀ.ਐਸ ਨਗਰ ਨਵਾਂ ਸਹਿਰ, ਫਰੀਦਕੋਟ, ਮੋਗਾ ਅਤੇ ਮਾਨਸਾ ਜ਼ਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 260857 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 4627 ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 1415ਐਕਟਿਵ ਕੇਸ ਹਨ, ਜਿਹਨਾਂ ‘ਚੋਂ 18 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 6 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਹੁਣ ਤੱਕ ਆਏ ਮਰੀਜਾਂ ਵਿੱਚੋਂ 3099 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ, ਜਦਕਿ ਅੱਜ 8 ਹੋਰ ਮੌਤਾਂ ਹੋ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 113 ਹੋ ਗਈ ਹੈ।

Real Estate