ਸੜਕ ਹਾਦਸੇ ‘ਚ ਪਿਓ-ਧੀ ਦੀ ਮੌਤ, ਪਤਨੀ ਤੇ ਪੁੱਤਰ ਗੰਭੀਰ ਜਖਮੀ

97

ਸਹਿਣਾ/ਭਦੌੜ, 25 ਜੂਨ (ਅਵਤਾਰ ਸਿੰਘ ਚੀਮਾ) : ਨੇੜਲੇ ਪਿੰਡ ਟੱਲੇਵਾਲ ਨਜ਼ਦੀਕ ਸੜਕ ਹਾਦਸੇ ਵਿੱਚ ਪਿਉ-ਧੀ ਦੀ ਮੌਕੇ ‘ਤੇ ਮੌਤ ਹੋ ਗਈ। ਹਾਸਲ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਨਿਵਾਸੀ ਕੁਲਦੀਪ ਸਿੰਘ ਆਪਣੇ ਪਰਿਵਾਰ ਸਮੇਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੋਗਾ ਸਾਈਡ ਤੋਂ ਬਰਨਾਲਾ ਵੱਲ ਨੂੰ ਆ ਰਿਹਾ ਸੀ।ਟੱਲੇਵਾਲ ਤੇ ਰਾਮਗੜ੍ਹ ਵਿਚਕਾਰ ਕੋਹਣੀ ਮੋੜ ‘ਤੇ ਬਰਨਾਲਾ ਸਾਈਡ ਤੋਂ ਆ ਰਹੇ ਇੱਕ ਟਰੱਕ ਨਾਲ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ। ਇਸ ਕਾਰਨ ਮੋਟਰਸਾਈਕਲ ਸਵਾਰ 28 ਸਾਲਾ ਕੁਲਦੀਪ ਸਿੰਘ ਤੇ ਉਸ ਦੀ ਚਾਰ ਸਾਲਾ ਧੀ ਗੁਰਲੀਨ ਕੌਰ ਦੀ ਮੌਕੇ ‘ਤੇ ਮੌਤ ਹੋ ਗਈ।ਇਸ ਤੋਂ ਇਲਾਵਾ ਮ੍ਰਿਤਕ ਕੁਲਦੀਪ ਦੀ ਪਤਨੀ ਰਜਨੀ ਕੌਰ ਤੇ 6 ਸਾਲਾ ਬੇਟਾ ਅਨਮੋਲ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਲਿਆਂਦਾ ਗਿਆ ਹੈ। ਥਾਣਾ ਟੱਲੇਵਾਲ ਦੀ ਐਸਐਚਓ ਅਮਨਦੀਪ ਕੌਰ ਨੇ ਕਿਹਾ ਕਿ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਬਰਨਾਲਾ ਭੇਜ ਦਿੱਤੀਆਂ ਹਨ।ਟਰੱਕ ਚਾਲਕ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Real Estate