ਪੰਜਾਬ ‘ਚ ਅੱਜ ਆਏ 188 ਨਵੇਂ ਮਰੀਜ਼ ਅਤੇ 2 ਮੌਤਾਂ

ਚੰਡੀਗੜ, 26 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 188 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 47957 ਹੋ ਗਈ ਹੈ ਅਤੇ ਅੱਜ 2 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 122 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 67, ਪਟਿਆਲਾ ਜ਼ਿਲੇ ਵਿੱਚ 31, ਸੰਗਰੂਰ ਜ਼ਿਲੇ ਵਿੱਚ 24 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 14,  ਫਾਜਿਲਕਾ ਜ਼ਿਲੇ ਵਿੱਚ 13, ਪਠਾਨਕੋਟ ਜ਼ਿਲੇ ਵਿੱਚ 10, ਗੁਰਦਾਸਪੁਰ ਜ਼ਿਲੇ ਵਿੱਚ 9, ਐਸ.ਏ.ਐਸ ਨਗਰ ਮੋਹਾਲੀ, ਫਤਿਹਗੜ ਸਾਹਿਬ ਅਤੇ ਰੋਪੜ ਜਿਲਿਆਂ ਵਿੱਚ 6-6, ਫਿਰੋਜਪੁਰ ਜਿਲੇ ਵਿੱਚ 2 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 276919 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 4957 ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 1634 ਐਕਟਿਵ ਕੇਸ ਹਨ, ਜਿਹਨਾਂ ‘ਚੋਂ 24 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 6 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਹੁਣ ਤੱਕ ਆਏ ਮਰੀਜਾਂ ਵਿੱਚੋਂ 3201 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ, ਜਦਕਿ ਅੱਜ 2 ਹੋਰ ਮੌਤਾਂ ਹੋ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 122 ਹੋ ਗਈ ਹੈ।

Real Estate