ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

205
ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਦੀਆਂ ਜੇਬਾਂ ਤੇ ਮਾਰਿਆ ਜਾ ਰਿਹੈ ਡਾਕਾ : ਜ਼ੀਰਾ 
ਫਿਰੋਜ਼ਪੁਰ, 29 ਜੁੂਨ (ਬਲਬੀਰ ਸਿੰਘ ਜੋਸਨ) : ਦੇਸ਼ ਵਿੱਚ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜੀਰਾ ਦੀ ਅਗਵਾਈ ਵਿੱਚ ਅੱਜ ਕਸਬਾ ਮੱਲਾਂਵਾਲਾ ਦੇ ਮੇਨ ਚੌਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ।ਵਿਧਾਇਕ ਜ਼ੀਰਾ ਨੇ ਕਿਹਾ ਹੈ ਕਿ ਕੱਚੇ ਤੇਲ ਦੀ ਕੀਮਤਾਂ ਵਿਚ ਕਾਫੀ ਗਿਰਾਵਟ ਆਈ ਹੈ, ਪਰ ਮੋਦੀ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੇੈ।ਉਨ੍ਹਾਂ ਕਿਹਾ ਕਿ ਜਦੋਂ ਦੀ ਕੇਂਦਰ ਵਿੱਚ ਮੋਦੀ ਸਰਕਾਰ ਆਈ ਹੈ ਲੋਕ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਹਨ ਅਤੇ ਉਨ੍ਹਾਂ ਦੀਆਂ ਜੇਬਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ  ।ਇਸ ਮੌਕੇ ਲਖਵਿੰਦਰ ਸਿੰਘ ਜੋੜਾ ਉਪ ਚੇਅਰਮੈਨ, ਯੂਥ ਪ੍ਰਧਾਨ ਕਾਂਗਰਸ ਬੱਬਲ ਸ਼ਰਮਾ, ਸਤਪਾਲ ਚਾਵਲਾ ਸ਼ਹਿਰੀ ਪ੍ਰਧਾਨ, ਰੌਸ਼ਨ ਲਾਲ ਬਿੱਟਾ ਸਾਬਕਾ ਪ੍ਰਧਾਨ, ਅਜੇ ਸੇਠੀ ਸੀਨੀਅਰ ਮੀਤ ਪ੍ਰਧਾਨ, ਜਗੀਰ ਸਿੰਘ ਥਿੰਦ ਕੌਂਸਲਰ, ਸਾਕਾ ਪ੍ਰਧਾਨ, ਰਮੇਸ਼ ਅਟਵਾਲ, ਗੁਰਸੇਵਕ ਸਿੰਘ ਮੰਗਾ, ਰਸ਼ਪਾਲ ਸਿੰਘ ਬੱਗੀ, ਬਾਜ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਕੌਸਲਰ ਆਦਿ ਹਾਜ਼ਰ ਸਨ ।
Real Estate