ਬਰਨਾਲਾ ਪੁਲਸ ਨੇ ਭਾਰੀ ਮਾਤਰਾ ‘ਚ ਨਸੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ

354

ਬਰਨਾਲਾ, 30 ਜੂਨ (ਜਗਸੀਰ ਸਿੰਘ ਸੰਧੂ) : ਬਰਨਾਲਾ ਪੁਲਿਸ ਵੱਲੋਂ ਰੋਪੜ ਅਤੇ ਦੂਜਾ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 2 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਇਕ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਇੱਕ ਕਾਰ ‘ਤੇ ਸਵਾਰ ਹੋ ਕੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਬਰਨਾਲਾ ਵੱਲ ਆ ਰਹੇ ਹਨ। ਜਿਸਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਕਾਰ ਨੂੰ ਰੋਕਿਆ ਗਿਆ ਅਤੇ ਉਸ ਵਿੱਚੋਂ ਦੋ ਨਸ਼ਾ ਤਸਕਰਾਂ ਨੂੰ ਦੋ ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਤਸਕਰਾਂ ਵਿੱਚੋਂ ਇੱਕ ਤਸਕਰ ਸੰਗਰੂਰ ਅਤੇ ਦੂਜਾ ਰੋਪੜ ਜ਼ਿਲ੍ਹੇ ਨਾਲ ਸਬੰਧਤ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਵਿਰੁੱਧ ਪਹਿਲਾਂ ਵੀ ਨਸ਼ੇ ਦੇ ਕਈ ਮਾਮਲੇ ਦਰਜ ਹਨ ਅਤੇ ਇਹ ਤਸਕਰ ਬਰਨਾਲਾ ਦੇ ਥਾਣਾ ਧਨੌਲਾ ਵਿੱਚੋਂ ਇੱਕ ਨਸ਼ੇ ਦੇ ਮਾਮਲੇ ਵਿੱਚ ਭਗੌੜਾ ਹੈ। ਉਨ੍ਹਾਂ ਦੱਸਿਆ ਕਿ ਇਹ ਤਸਕਰ ਬਾਹਰੀ ਰਾਜਾਂ ਤੋਂ ਪੰਜਾਬ ਵਿੱਚ ਨਸ਼ੀਲੀਆਂ ਗੋਲੀਆਂ ਲਿਆ ਕੇ ਵੱਡੇ ਪੱਧਰ ‘ਤੇ ਤਸਕਰੀ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ‘ਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਆਰੰਭ ਦਿੱਤੀ ਹੈ।

Real Estate