ਹਾਈਕੋਰਟ ਨੇ ਪਰਾਈਵੇਟ ਸਕੂਲਾਂ ਨੂੰ ਫੀਸ਼ ਵਸੂਲਣ ਦੀ ਦਿੱਤੀ ਇਜਾਜ਼ਤ

194

ਚੰਡੀਗੜ੍ਹ, 30 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੀਸ ਵਸੂਲੀ ਮਾਮਲੇ ‘ਚ ਮਾਪਿਆਂ ਨੂੰ ਝਟਕਾ ਦਿੰਦਿਆਂ ਪ੍ਰਾਈਵੇਟ ਸਕੂਲਾਂ ਨੂੰ ਪੂਰੀ ਫੀਸ ਵਸੂਲਣ ਦੀ ਇਜਾਜ਼ਤ ਦਿੱਤੀ ਹੈ। ਹਾਈਕੋਰਟ ਦੇ ਅਦੇਸ਼ਾਂ ਮੁਤਾਬਕ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ, ਐਡਮਿਸ਼ਨ ਫੀਸ, ਬੱਸਾਂ ਦਾ ਕਰਇਆ ਲੈ ਸਕਦੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਪ੍ਰਾਈਵੇਟ ਸਕੂਲ ਦੇ ਟੀਚਰਾਂ ਨੂੰ ਵੀ ਰਾਹਤ ਦਿੱਤੀ ਹੈ। ਅਦਾਲਤ ਦੇ ਹੁਕਮਾਂ ਮੁਤਾਬਕ ਅਧਿਆਪਕਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਨੌਕਰੀ ਤੋਂ ਲਾਂਭੇ ਵੀ ਨਹੀਂ ਕੀਤਾ ਜਾਵੇਗਾ। ਹਾਈਕੋਰਟ ਦੇ ਹੁਕਮ ਤੋਂ ਬਾਅਦ ਪ੍ਰਾਈਵੇਟ ਸਕੂਲ ਤਿੰਨ ਮਹੀਨੇ ਦੀ ਫੀਸ ਲੈ ਸਕਦੇ ਹਨ। ਹਾਲਾਂਕਿ ਫੀਸ ਦਾ ਸਟਕਚਰ ਪਿਛਲੇ ਸਾਲ ਵਾਲਾ ਹੀ ਹੋਵੇਗਾ, ਯਾਨੀ ਫੀਸ ‘ਚ ਜਿਹੜਾ 8% ਵਾਧਾ ਹੁੰਦਾ ਹੈ, ਉਹ ਨਹੀਂ ਹੋਵੇਗਾ। 12 ਜੂਨ ਨੂੰ ਤਿੰਨ ਧਿਰਾਂ ਸਕੂਲ ਐਸੋਸੀਏਸ਼ਨ, ਪੇਰੈਂਟਸ ਐਸੋਸੀਏਸ਼ਨ ਤੇ ਪੰਜਾਬ ਸਰਕਾਰ ਨੇ ਆਪਣਾ ਆਪਣਾ ਪੱਖ ਹਾਈਕੋਰਟ ਦੇ ਵਿੱਚ ਰੱਖਿਆ ਸੀ।

 

Real Estate