ਕੇਂਦਰ ਸਰਕਾਰ ਵੱਲੋਂ ਪ੍ਰਿਅੰਕਾ ਗਾਂਧੀ ਤੋਂ ਬੰਗਲਾ ਖਾਲੀ ਕਰਵਾਉਣ ਲਈ ਕੀਤੇ ਹੁਕਮਾਂ ਦਾ ਕੈਪਟਨ ਨੇ ਕੀਤਾ ਵਿਰੋਧ

171

ਚੰਡੀਗੜ, 1 ਜੁਲਾਈ (ਜਗਸੀਰ ਸਿੰਘ ਸੰਧੂ) : ਕੇਂਦਰ ਸਰਕਾਰ ਦੇ ਹਾਊਸਿੰਗ ਵਿਭਾਗ ਨੇ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਇੱਕ ਮਹੀਨੇ ਅੰਦਰ ਅੰਦਰ ਸਰਕਾਰੀ ਬੰਗਲਾ ਖਾਲੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਕੇਂਦਰੀ ਹਾਊਸਿੰਗ ਵਿਭਾਗ ਵੱਲੋਂ ਪ੍ਰਿਅੰਕਾ ਗਾਂਧੀ ਨੂੰ ਦਿੱਲੀ ਦੇ 35 ਲੋਧੀ ਅਸਟੇਟ ਵਾਲੇ ਮਿਲੇ ਬੰਗਲੇ ਦੀ ਅਲਾਟਮੈਂਟ ਰੱਦ ਕਰ ਦਿੱਤੀ ਹੈ ਅਤੇ ਪ੍ਰਿਅੰਕਾ ਗਾਂਧੀ ਵਡੇਰਾ ਨੂੰ ਹੁਣ 1 ਅਗਸਤ ਤੱਕ ਇਹ ਬੰਗਲਾ ਖਾਲੀ ਕਰਨਾ ਪਵੇਗਾ। ਜਿਕਰਯੋਗ ਹੈ ਕਿ ਪ੍ਰਿਯੰਕਾ ਗਾਂਧੀ ਨੂੰ ਐਸਪੀਜੀ ਸੁਰੱਖਿਆ ਮਿਲੀ ਹੋਈ ਸੀ ਇਸ ਲਈ ਇਹ ਬੰਗਲਾ ਉਨ੍ਹਾਂ ਨੂੰ ਮਿਲਾਇਆ ਹੋਇਆ ਸੀ। ਉਨ੍ਹਾਂ ਨੂੰ ਮਿਲੀ ਐਸਪੀਜੀ ਸੁਰੱਖਿਆ ਪਹਿਲਾਂ ਹੀ ਹਟਾ ਦਿੱਤੀ ਗਈ ਹੈ।ਇਹ ਬੰਗਲਾ 21 ਫਰਵਰੀ 1997 ਨੂੰ ਪ੍ਰਿਅੰਕਾ ਗਾਂਧੀ ਨੂੰ ਅਲਾਟ ਕੀਤਾ ਗਿਆ ਸੀ। ਉਦੋਂ ਤੋਂ, ਉਹ ਅਤੇ ਉਸਦਾ ਪਰਿਵਾਰ ਉਥੇ ਰਹਿ ਰਹੇ ਹਨ। ਹੁਣ ਬੰਗਲਾ ਖਾਲੀ ਕਰਨ ਲਈ ਇੱਕ ਮਹੀਨਾ ਦਿੱਤਾ ਗਿਆ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਪ੍ਰਿਅੰਕਾ ਗਾਂਧੀ ਦੀ ਸਰਕਾਰੀ ਰਿਹਾਇਸ਼ੀ ਖਾਲੀ ਕਰਨ ਦੇ ਹੁਕਮ ਨੂੰ ਸੁਰੱਖਿਆ ਦੇ ਮੱਦੇਨਜ਼ਰ ਵਾਪਸ ਲਿਆ ਜਾਵੇ। ਕੈਪਟਨ ਅਮਰਿੰਦਰ ਸਿੰਘ  ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਕੋਲ ਹੁਣ ਐਸ.ਪੀ.ਜੀ. ਕਵਰ ਵੀ ਨਹੀਂ ਹੈ ਜਿਸ ਕਰਕੇ ਉਹ ਸਰਕਾਰੀ ਰਿਹਾਇਸ਼ ਦੀ ਹੱਕਦਾਰ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਪ੍ਰਿਅੰਕਾ ਨੂੰ ਖਤਰੇ ਦੇ ਮੱਦੇਨਜ਼ਰ ਐਸ.ਪੀ.ਜੀ. ਕਵਰ ਦੇ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵੀ ਬਹਾਲ ਕਰਨੀ ਚਾਹੀਦੀ ਹੈ ਕਿਉਂ ਜੋ ਉਨ੍ਹਾਂ ਨੂੰ ਗਾਂਧੀ ਪਰਿਵਾਰ ਦੇ ਮੈਂਬਰ ਹੋਣ ਕਰਕੇ ਖਤਰਾ ਹੈ।ਉਨਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਸਿਆਸੀ ਬਦਲਾਖੋਰੀ ਲਈ ਆਪਣੇ ਵਿਰੋਧੀਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ।

Real Estate