ਕੋਰੋਨਾ ਨਾਲ ਪੰਜਾਬ ‘ਚ ਅੱਜ 5 ਹੋਰ ਮੌਤਾਂ, 101 ਨਵੇਂ ਮਰੀਜ ਆਏ

ਚੰਡੀਗੜ, 1 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 101 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 5668 ਹੋ ਗਈ ਹੈ ਅਤੇ ਅੱਜ 5 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 149 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 41, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 17, ਜਲੰਧਰ ਜ਼ਲੇ ਵਿੱਚ 9 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ ਐਸ.ਏ.ਐਸ ਨਗਰ ਮੋਹਾਲੀ, ਮੋਗਾ ਅਤੇ ਹੁਸਿਆਰਪੁਰ ਜ਼ਿਲਿਆਂ ਵਿੱਚ 5-5, ਫਾਜਿਲਕਾ ਜ਼ਿਲੇ ਵਿੱਚ 4, ਫਰੀਦਕੋਟ, ਗੁਰਦਾਸਪੁਰ ਅਤੇ ਪਟਿਆਲਾ ਜਿਲਿਆਂ ਵਿੱਚ 3-3, ਸੰਗਰੂਰ ਅਤੇ ਪਠਾਨਕੋਟ ਜਿਲਿਆਂ ਵਿੱਚ 2-2 ਅਤੇ ਤਰਨਤਾਰਨ ਸਾਹਿਬ ਤੇ ਬਠਿੰਡਾ ਜ਼ਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 308998 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 5668 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 3889 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 1530 ਐਕਟਿਵ ਕੇਸ ਹਨ, ਜਿਹਨਾਂ ‘ਚੋਂ 33 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 3 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ । ਅੱਜ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਮੋਹਾਲੀ ਅਤੇ ਲੁਧਿਆਣਾ ਜ਼ਿਲਿਆਂ ਵਿੱਚ 1-1 ਹੋਰ ਮੌਤਾਂ ਹੋ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 149 ਹੋ ਗਈ ਹੈ।

Real Estate