ਭਾਰਤ ਸਰਕਾਰ ਨੇ 9 ਵਿਅਕਤੀਆਂ ਨੂੰ ਖਾਲਿਸਤਾਨੀ ਦਹਿਸਤਗਰਦ ਐਲਾਨਿਆ

212

ਚੰਡੀਗੜ, 1 ਜੁਲਾਈ (ਜਗਸੀਰ ਸਿੰਘ ਸੰਧੂ) : ਭਾਰਤ ਸਰਕਾਰ ਨੇ ਯੂਏਪੀਏ ਐਕਟ ਤਹਿਤ 9 ਲੋਕਾਂ ਨੂੰ ਖਾਲਿਸਤਾਨ ਦੇ ਸਮਰਥਨ ਦੇਣ ਦੇ ਦੋਸ਼ ਵਿਚ ਅਤਿਵਾਦੀ ਐਲਾਨਿਆ ਹੈ। ਬੁੱਧਵਾਰ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) (ਯੂ.ਏ.ਪੀ.ਏ.) ਐਕਟ ਦੀਆਂ ਧਾਰਾਵਾਂ ਤਹਿਤ ਨਾਮਜ਼ਦ ਅੱਤਵਾਦੀ ਸੂਚੀ ਵਿੱਚ ਨੌਂ ਵਿਅਕਤੀ ਖਾਲਿਸਤਾਨੀ ਅੱਤਵਾਦੀ ਘੋਸ਼ਿਤ ਕੀਤੇ ਹਨ। ਇਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਨ ਅਤੇ ਮੋਦੀ ਸਰਕਾਰ ਦੀ ਅੱਤਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਨੂੰ ਗ੍ਰਹਿਣ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਯੂਏਪੀਏ ਐਕਟ ਦੀਆਂ ਧਾਰਾਵਾਂ ਤਹਿਤ ਜਿਹਨਾਂ ਨੌਂ ਵਿਅਕਤੀਆਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ, ਉਹਨਾਂ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਵਧਾਵਾ ਸਿੰਘ ਬੱਬਰ (ਪਾਕਿਸਤਾਨ), ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੱਖੀ ਲਖਵੀਰ ਸਿੰਘ (ਪਾਕਿਸਤਾਨ), ਖਾਲਿਸਤਾਨ ਜਿੰਦਾਬਾਦ ਫੋਰਸ ਦੇ ਮੁੱਖੀ ਰਣਜੀਤ ਸਿੰਘ (ਪਾਕਿਸਤਾਨ), ਖਾਲਿਸਤਾਨ ਜਿੰਦਾਬਾਦ ਫੋਰਸ ਦੇ ਮੁੱਖੀ ਭੁਪਿੰਦਰ ਸਿੰਘ ਭਿੰਦਾ (ਜਰਮਨੀ) ਖਾਲਿਸਤਾਨ ਕਮਾਂਡੋ ਫੋਰਸ ਦੇ ਮੁੱਖੀ ਪਰਮਜੀਤ ਸਿੰਘ (ਪਾਕਿਸਤਾਨ), ਖਾਲਿਸਤਾਨ ਜਿੰਦਾਬਾਦ ਫੋਰਸ ਦੇ ਆਗੂ ਗੁਰਮੀਤ ਸਿੰਘ ਬੱਗਾ (ਜਰਮਨੀ), ਸਿੱਖ ਫਾਰ ਜਸਟਿਸ ਦੇ ਮੈਂਬਰ ਗੁਰਪਤਵੰਤ ਸਿੰਘ ਪੰਨੂੰ (ਯੂ.ਐਸ.ਏ) ਖਾਲਿਸਤਾਨ ਟਾਇਗਰ ਫੋਰਸ ਦੇ ਮੁੱਖੀ ਹਰਦੀਪ ਸਿੰਘ ਨਿੱਝਰ (ਕਨੇਡਾ) ਬੱਬਰ ਖਾਲਸਾ ਇੰਟਰਨੈਸ਼ਨਲ ਦੇ ਆਗੂ ਪਰਮਜੀਤ ਸਿੰਘ (ਇੰਗਲੈਂਡ) ਸਾਮਲ ਹਨ।

Real Estate