ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਗਿਆ

173

ਅੰਮ੍ਰਿਤ਼ਸਰ, 1 ਜੁਲਾਈ (ਪੰਜਾਬੀ ਨਿਊਂਜ਼ ਆਨਲਾਇਨ) : ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਲਈ ਕਿਹਾ।ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਿੱਖੀ ਵਿਰੁੱਧ ਹੋ ਰਹੇ ਹਮਲਿਆਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੇ ਸਿੱਖ ਸਿਧਾਂਤਾਂ ਤੇ ਸੰਸਥਾਵਾਂ ਨੂੰ ਵੱਡੀ ਢਾਹ ਲਾਈ ਹੈ। ਇਸ ਵਿਰੁੱਧ ਪੂਰੇ ਸਿੱਖ ਸਮਾਜ ਨੂੰ ਖੜ੍ਹਨਾ ਹੋਵੇਗਾ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਗੁਰਬਾਣੀ ਕੀਰਤਨ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੇਵਲ ਇਮਾਰਤ ਹੀ ਨਹੀਂ, ਸਗੋਂ ਸਿੱਖ ਵਿਚਾਰਧਾਰਾ ਦਾ ਸੱਚਾ ਸੁੱਚਾ ਸੰਕਲਪ ਹੈ।ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਨੂੰ ਸੁਚੇਤ ਰੂਪ ਵਿੱਚ ਵਰਤਿਆ ਜਾਵੇ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਪੋਸਟਾਂ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਚੁਣੋਤੀਆਂ ਸ਼ੁਰੂ ਤੋਂ ਹੀ ਦਰਪੇਸ਼ ਰਹੀਆਂ ਹਨ, ਪਰ ਕੌਮ ਨੇ ਹਮੇਸ਼ਾ ਹੀ ਇਨ੍ਹਾਂ ਦਾ ਮੁਕਾਬਲਾ ਕੀਤਾ ਹੈ। ਉਨ੍ਹਾਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ’ਚੋਂ ਉਭਰਨ ਲਈ ਕੌਮੀ ਇਕਜੁਟਤਾ ਨੂੰ ਜ਼ਰੂਰੀ ਦੱਸਿਆ। ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਾਰੇ ਵਿਖਰੇਵਿਆਂ ਨੂੰ ਛੱਡ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਛੱਤਰ ਸਾਇਆ ਹੇਠ ਇੱਕੱਠੇ ਹੋਣ ਦਾ ਸੁਨੇਹਾ ਦਿੱਤਾ।

Real Estate