ਅੱਜ ਪੰਜਾਬ ‘ਚ ਕੋਰੋਨਾ ਦੇ 120 ਨਵੇਂ ਮਰੀਜ਼ ਆਏ ਅਤੇ ਹੋਈਆਂ 3 ਮੌਤਾਂ

ਚੰਡੀਗੜ, 2 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 120 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 5784 ਹੋ ਗਈ ਹੈ ਅਤੇ ਅੱਜ 3 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 152 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 39, ਜਲੰਧਰ ਜ਼ਿਲੇ ਵਿੱਚ 16 ਅਤੇ ਕਪੂਰਥਲਾ ਜ਼ਿਲੇ ਵਿੱਚ 9 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ  ਪਟਿਆਲਾ, ਐਸ.ਏ.ਐਸ ਨਗਰ ਮੋਹਾਲੀ, ਮੁਕਤਸਰ ਅਤੇ ਬਠਿੰਡਾ ਜ਼ਿਲਿਆਂ ਵਿੱਚ 6-6, ਫਾਜਿਲਕਾ, ਰੋਪੜ ਅਤੇ ਗੁਰਦਾਸਪੁਰ ਜ਼ਿਲਿਆਂ ਵਿੱਚ 5-5, ਫਿਰੋਜਪੁਰ, ਅਤੇ ਬਰਨਾਲਾ ਜਿਲਿਆਂ ਵਿੱਚ 4-4, ਮੋਗਾ ਜਿਲੇ ਵਿੱਚ 3, ਫਰੀਦਕੋਟ ਅਤੇ ਤਰਨਤਾਰਨ ਸਾਹਿਬ ਜ਼ਿਲਿਆਂ ਵਿੱਚ 2-2, ਹੁਸਿਆਰਪੁਰ ਅਤੇ ਫਤਿਹਗੜ ਸਾਹਿਬ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 317802 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 5784 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 4144 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 1488 ਐਕਟਿਵ ਕੇਸ ਹਨ, ਜਿਹਨਾਂ ‘ਚੋਂ 27 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 2 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ । ਕੋਰੋਨਾ ਨਾਲ ਹੁਣ ਤੱਕ ਪੰਜਾਬ ਵਿੱਚ 152 ਮੌਤਾਂ ਹੋ ਚੁਕੀਆਂ ਹਨ। ਅੱਜ ਅੰਮ੍ਰਿਤਸਰ, ਬਠਿੰਡਾ ਅਤੇ ਸੰਗਰੂਰ ਜ਼ਿਲਿਆਂ ਵਿੱਚ 1-1 ਹੋਰ ਮੌਤਾਂ ਹੋ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 152 ਹੋ ਗਈ ਹੈ।

Real Estate