ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਗੋਵਾਲ ਵੱਲੋਂ ਅਨੁਪਮ ਖੇਰ ਦੇ ਟਵੀਟ ਦੀ ਨਿੰਦਿਆ

328
ਬਠਿੰਡਾ, 2 ਜੁਲਾਈ (ਸੁਖਨੈਬ ਸਿੱਧੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਲਮੀ Gobind Singh Longowalਕਲਾਕਾਰ ਅਨੁਪਮ ਖੇਰ ਵੱਲੋਂ ਗੁਰਬਾਣੀ ਦੀ ਤੁਕ ਨੂੰ ਗਲਤ ਤਰੀਕੇ ਨਾਲ ਪੇਸ਼ ਕਰ ਕੇ ਟਵੀਟ ਕਰਨ ਨਿੰਦਾ ਕਰਦਿਆਂ ਕਿਹਾ ਕਿ ਅਨੁਪਮ ਖੇਰ ਉਕਤ ਮਸਲੇ ਸਬੰਧੀ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗੇ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੀ ਤੁਕ ਨੂੰ ਤੋੜ ਮਰੋੜ ਕੇ ਪੇਸ਼ ਕਰਨ ਨੂੰ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀ ਕੀਤਾ ਜਾ ਸਕਦਾ ਖਾਸ ਤੌਰ ਤੇ ਜਦੋਂ ਅਜਿਹੀ ਗਲਤੀ ਜਾਣਬੁੱਝ ਕੇ ਕੀਤੀ ਗਈ ਹੋਵੇ। ਉਨ੍ਹਾਂ ਕਿਹਾ ਕਿ ਅਨੁਪਮ ਖੇਰ ਜਿੱਥੇ ਇਸ ਸਬੰਧੀ ਸਮੁੱਚੇ ਸਿੱਖ ਜਗਤ ਤੋਂ ਮੁਆਫੀ ਮੰਗੇ ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਲਿਖਤੀ ਪੱਤਰ ਭੇਜ ਕੇ ਵੀ ਮੁਆਫੀ ਮੰਗੇ। ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਤੇ ਬਣੇ ਬਠਿੰਡਾ ਥਰਮਲ ਪਲਾਂਟ ਨੂੰ ਢਾਹ ਕੇ ਵੇਚਣ ਦੀ ਪੰਜਾਬ ਸਰਕਾਰ ਦੀ ਸਕੀਮ ਤੇ ਵੀ ਇਤਰਾਜ ਉਠਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਨਾਂ ‘ਤੇ ਬਣੇ ਥਰਮਲ ਨੂੰ ਢਾਹੁਣਾ ਕਿਸੇ ਤਰ੍ਹਾਂ ਵੀ ਉਚਿਤ ਨਹੀਂ ਹੋਵੇਗਾ। ਉੱਧਰ ਨਵਾਂਸ਼ਹਿਰ ਜਿਲ੍ਹੇ ਵਿੱਚ ਇੱਕ ਸਿੱਖ ਨੌਜਵਾਨ ਵੱਲੋਂ ਦਸਤਾਰ ਦੀ ਬੇਅਦਬੀ ਦੇ ਸ਼ੋਸਲ ਮੀਡੀਆ ਤੇ ਦੋਸ਼ ਲਗਾਉਣ ਉਪਰੰਤ ਖੁਦਕੁਸ਼ੀ ਕਰ ਲੈਣ ਦੇ ਮਾਮਲੇ ਸਬੰਧੀ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਤੇ ਪੰਜਾਬ ਸਰਕਾਰ ਨੂੰ ਤੁਰੰਤ ਸਬੰਧਿਤ ਵਿਧਾਇਕ ਤੇ ਧਾਰਾ 302 ਅਧੀਨ ਮਾਮਲਾ ਦਰਜ ਕਰਨਾ ਚਾਹੀਦਾ ਹੈ।
Real Estate