ਪੰਜਾਬ ‘ਚ ਅੱਜ ਕੋਰੋਨਾ ਨਾਲ ਹੋਈਆਂ 5 ਮੌਤਾਂ 172 ਨਵੇਂ ਮਰੀਜ਼ ਆਏ

ਚੰਡੀਗੜ, 4 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 172 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 6109 ਹੋ ਗਈ ਹੈ ਅਤੇ ਅੱਜ 5 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 162 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਜਲੰਧਰ ਜ਼ਿਲੇ ਵਿੱਚ 61, ਲੁਧਿਆਣਾ ਜ਼ਿਲੇ ਵਿੱਚ 46, ਸੰਗਰੂਰ ਜ਼ਿਲੇ ਵਿੱਚ 16, ਅੰਮ੍ਰਿਤਸਰ ਸਾਹਿਬ ਜਿਲੇ ਵਿੱਚ 9 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ ਬਠਿੰਡਾ ਜ਼ਿਲੇ ‘ਚ 6, ਬਰਨਾਲਾ, ਫਿਰੋਜਪੁਰ, ਐਸ.ਏ.ਐਸ ਨਗਰ ਮੋਹਾਲੀ ਜਿਲਿਆਂ ਵਿੱਚ 5-5, ਪਟਿਆਲਾ ਅਤੇ ਕਪੂਰਥਲਾ ਜਿਲਿਆਂ ਵਿੱਚ 3-3, ਮੋਗਾ, ਪਠਾਨਕੋਟ ਅਤੇ ਗੁਰਦਾਸਪੁਰ ਜਿਲਿਆਂ ਵਿੱਚ 2-2, ਮਾਨਸਾ, ਫਾਜਿਲਕਾ, ਰੋਪੜ, ਫਤਿਹਗੜ ਸਾਹਿਬ, ਐਸ.ਬੀ.ਐਸ ਨਗਰ ਨਵਾਂ ਸਹਿਰ, ਤਰਨਤਾਰਨ ਸਾਹਿਬ ਅਤੇ ਹੁਸਿਆਰਪੁਰ ਜਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 331585 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 6109 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 4306 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 1641 ਐਕਟਿਵ ਕੇਸ ਹਨ, ਜਿਹਨਾਂ ‘ਚੋਂ 28 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 3 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ । ਕੋਰੋਨਾ ਨਾਲ ਹੁਣ ਤੱਕ ਪੰਜਾਬ ਵਿੱਚ 162 ਮੌਤਾਂ ਹੋ ਚੁਕੀਆਂ ਹਨ। ਅੱਜ ਮੋਗਾ ਜ਼ਿਲੇ ਵਿੱਚ 2, ਅੰਮ੍ਰਿਤਸਰ ਜ਼ਿਲੇ ਵਿੱਚ 1, ਹੁਸਿਆਰਪੁਰ ਜ਼ਿਲੇ ਵਿੱਚ 1 ਅਤੇ ਐਸ.ਏ.ਐਸ ਨਗਰ ਮੋਹਾਲੀ ਵਿੱਚ 1 ਹੋਰ ਮੌਤ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 162 ਹੋ ਗਈ ਹੈ।

Real Estate