ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਵੀ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲਿਆ

181

ਬਰਨਾਲਾ, 4 ਜੁਲਾਈ (ਜਗਸੀਰ ਸਿੰਘ ਸੰਧੂ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਵੀ ਕਿਸਾਨੀ ਮਸਲਿਆਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵੱਲੋਂ ਲਏ ਜਾ ਰਹੇ ਦੋਗਲੇ ਸਟੈਂਡ ਦੀ ਸਖਤ ਸਬਦਾਂ ਵਿੱਚ ਨਿੰਦਿਆਂ ਕਰਨੀ ਸੁਰੂ ਕਰ ਦਿੱਤੀ ਹੈ। ਭਾਕਿਯੂ ਲੱਖੋਵਾਲ ਦੇ ਜ਼ਿਲ•ਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਅੱਜ ਬਰਨਾਲਾ ਰੈਸਟ ਹਾਊਸ ਵਿੱਚ ਜ਼ਿਲ•ੇ ਦੇ ਆਗੂਆਂ ਨਾਲ ਮੀਟਿੰਗ ਕਰਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਸ ‘ਤੇ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਤਾਂ ਤਕਰੀਬਨ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਹਿੱਤਾਂ ਦੀ ਲੜਾਈ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਸਾਥ ਦੇ ਬਚਨ ਦੇ ਦਿੱਤਾ। ਇਸ ‘ਤੇ ਕੇਂਦਰ ਸਰਕਾਰ ਦੀ ਬੋਲੀ ਬੋਲ ਰਹੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਰਚਾਂ ਲੱਗ ਗਈਆਂ ਤੇ ਸੁਖਬੀਰ ਬਾਦਲ ਨੇ ਬਿਆਨ ਦੇ ਦਿੱਤਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਕਾਂਗਰਸ ਨਾਲ ਮਿਲੀਆਂ ਹੋਈਆਂ ਹਨ। ਸੀਰਾ ਛੀਨੀਵਾਲ ਨੇ ਕਿਹਾ ਕਿ ਅਸੀਂ ਸੁਖਬੀਰ ਬਾਦਲ ਦੇ ਇਸ ਬਿਆਨ ਦੀ ਕਰੜੇ ਸਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਜੇਕਰ ਸੁਖਬੀਰ ਬਾਦਲ ਨੂੰ ਕਿਸਾਨੀ ਹਿੱਤਾਂ ਦੀ ਕੋਈ ਚਿੰਤਾ ਹੈ ਤਾਂ ਕੇਂਦਰ ਸਰਕਾਰ ਵਿੱਚੋਂ ਹਰਸਿਮਰਤ ਕੌਰ ਬਾਦਲ ਨੂੰ ਤੁਰੰਤ ਵਾਪਸ ਬੁਲਾਵੇ। ਉਹਨਾਂ ਕਿਹਾ ਕਿ ਅਸਲ ਵਿੱਚ ਸੁਖਬੀਰ ਬਾਦਲ ਨੇ ਆਪਣੀ ਪਤਨੀ ਦੀ ਕੁਰਸੀ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ ਹਨ ਅਤੇ ਹੁਣ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕਰਨ ਲਈ ਗਲਤ ਬਿਆਨਬਾਜੀ ਕਰ ਰਿਹਾ ਹੈ। ਸੀਰਾ ਛੀਨੀਵਾਲ ਨੇ ਸਪੱਸਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ 10 ਜੁਲਾਈ ਲੁਧਿਆਣਾ ਵਿਖੇ ਪਾਰਟੀ ਦੇ ਆਗੂਆਂ ਦੀ ਇੱਕਤਰਤਾ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਵੱਡੇ ਅੰਦੋਲਨ ਦਾ ਐਲਾਨ ਕਰਨਗੇ ਅਤੇ ਸਾਰੀਆਂ ਕਿਸਾਨ ਜਥੇਬੰਦੀਆਂ ਦਾ ਸਹਿਯੋਗ ਲੈ ਕੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਰਪਾਰ ਦੀ ਲੜਾਈ ਵਿੱਢੀ ਜਾਵੇਗੀ।

Real Estate