ਗੁਰਮੀਤ ਰਾਮ ਰਹੀਮ ਨੂੰ ਜ਼ੇਲ ‘ਚੋਂ ਲਿਆ ਕੇ ਬੇਅਦਬੀ ਮਾਮਲੇ ਦੀ ਤਫਤੀਸ਼ ਕੀਤੀ ਜਾਵੇ : ਗਿਆਨੀ ਹਰਪ੍ਰੀਤ ਸਿੰਘ

71

ਬਠਿੰਡਾ, 7 ਜੁਲਾਈ (ਸੁਖਨੈਬ ਸਿੱਧੂ) : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਜੇਕਰ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ‘ਤੇ ਪਰਚਾ ਦਰਜ ਕੀਤਾ ਗਿਆ ਹੈ ਤਾਂ ਹੁਣ ਪੰਜਾਬ ਪੁਲਸ ਉਸ ਨੂੰ ਪ੍ਰੋਡੈਕਸ਼ਨ ਵਰੰਟਾਂ ‘ਤੇ ਜ਼ੇਲ ਵਿੱਚੋਂ ਪੰਜਾਬ ਲਿਆ ਕੇ ਪੂਰੇ ਮਾਮਲੇ ਦੀ ਪੁਛਗਿਛ ਕਰੇ ਅਤੇ ਜੇਕਰ ਸਬੂਤ ਮਿਲਦੇ ਹਨ ਤਾਂ ਕਾਨੂੰਨ ਅਨੁਸਾਰ ਉਸ ਨੂੰ ਸਖਤ ਸਜਾ ਦਿੱਤੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਤੇ ਸਿੱਖ ਕੌਮ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ, ਇਸ ਮਾਮਲੇ ‘ਤੇ ਸਿਰਫ ਰਾਜਨੀਤੀ ਹੀ ਕੀਤੀ ਜਾ ਰਹੀ ਹੈ, ਜਦਕਿ ਸਮੱਚੀ ਕੌਮ ਚਾਹੁੰਦੀ ਹੈ ਕਿ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਹਨਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਵੀ ਕਿਹਾ ਹੈ ਕਿ ਇਸ ਮਾਮਲੇ ‘ਤੇ ਰਾਜਨੀਤੀ ਕਰਨ ਦੀ ਬਿਜਾਏ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣ।

Real Estate