ਪੰਜਾਬ ‘ਚ ਅੱਜ ਕੋਰੋਨਾ ਨਾਲ ਹੋਈਆਂ 4 ਮੌਤਾਂ 217 ਨਵੇਂ ਮਰੀਜ਼ ਆਏ

ਚੰਡੀਗੜ, 10 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 217 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 7357 ਹੋ ਗਈ ਹੈ ਅਤੇ ਅੱਜ 4 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 187 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਜਲੰਧਰ ਜ਼ਿਲੇ ਵਿੱਚ 61, ਲੁਧਿਆਣਾ ਜ਼ਿਲੇ ਵਿੱਚ 41, ਪਟਿਆਲਾ ਅਤੇ ਐਸ.ਏ.ਐਸ. ਨਗਰ ਮੋਹਾਲੀ ਵਿੱਚ 22-22 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ। ਇਸੇ ਤਰਾਂ ਹੀ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 16, ਸੰਗਰੂਰ ਜਿਲੇ ਵਿੱਚ 13, ਗੁਰਦਾਸਪੁਰ ਜਿਲੇ ਵਿੱਚ 8, ਬਠਿੰਡਾ ਅਤੇ ਐਸ.ਬੀ.ਐਸ ਨਗਰ ਨਵਾਂ ਸਹਿਰ ਜ਼ਿਲਿਆਂ ‘ਚ 5-5, ਬਰਨਾਲਾ, ਫਿਰੋਜਪੁਰ ਅਤੇ ਪਠਾਨਕੋਟ ਜਿਲਿਆਂ ਵਿੱਚ 4-4, ਤਰਨਤਾਰਨ ਸਾਹਿਬ, ਹੁਸਿਆਰਪੁਰ ਅਤੇ ਰੋਪੜ ਜਿਲਿਆਂ ਵਿੱਚ 3-3, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਫਾਜਲਿਕਾ ਅਤੇ ਬਰਨਾਲਾ ਜਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 378045 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 7357 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 5017 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 2153 ਐਕਟਿਵ ਕੇਸ ਹਨ, ਜਿਹਨਾਂ ‘ਚੋਂ 59 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 9 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ । ਕੋਰੋਨਾ ਨਾਲ ਹੁਣ ਤੱਕ ਪੰਜਾਬ ਵਿੱਚ 162 ਮੌਤਾਂ ਹੋ ਚੁਕੀਆਂ ਹਨ। ਅੱਜ 4 ਹੋਰ ਮੌਤ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 187 ਹੋ ਗਈ ਹੈ।

Real Estate