ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫਤਾਰ

274

ਚੰਡੀਗੜ, 11 ਜੁਲਾਈ (ਜਗਸੀਰ ਸਿੰਘ ਸੰਧੂ) : ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਕੋਰੋਨਾ ਵਾਇਰਸ ਸਬੰਧੀ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦਾ ਪਾਲਣ ਨਾ ਕਰਨ ਕਰਕੇ ਪੁਲਸ ਨੇ ਗੁਰਨਾਮ ਭੁੱਲਰ ਦੇ ਬਰਖਿਲਾਫ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ। ਚੰਡੀਗੜ-ਰਾਜਪੁਰਾ ਸੜਕ ‘ਤੇ ਸਥਿਤ ਇੱਕ ਹੱਬ ਵਿੱਚ ਗੁਰਨਾਮ ਭੁੱਲਰ ਆਪਣੀ ਟੀਮ ਸਮੇਤ ਆਉਣ ਵਾਲੇ ਪ੍ਰੋਜੈਕਟ ਦੀ ਸੂਟਿੰਗ ਕਰ ਰਿਹਾ ਸੀ, ਜਿਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਧੱਜੀਆਂ ਉਡਾਈਆਂ ਸਨ। ਜਿਸ ਸਬੰਧੀ ਪਤਾ ਲੱਗਣ ‘ਤੇ ਪੁਲਸ ਚੌਂਕੀ ਜਨਸੂਆ ਦੇ ਪੁਲਸ ਮੁਲਾਜਮਾਂ ਨੇ ਮੁਕੱਦਮਾ ਦਰਜ ਕਰਨ ਉਪਰੰਤ ਗੁਰਨਾਮ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਹੈ।

Real Estate