ਗਾਇਕਾ ਗਗਨ ਅਣਮੋਲ, ਅਕਾਲੀ ਆਗੂ ਅਜੇ ਸਿੰਘ ਲਿਬੜਾ ਤੇ ਲਾਲ ਚੰਦ ਕਾਟਰੂ ਆਮ ਆਦਮੀ ਪਾਰਟੀ ‘ਚ ਸਾਮਲ ਹੋਏ

187

ਚੰਡੀਗੜ, 13 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬੀ ਗਾਇਕਾ ਗਗਨ ਅਨਮੋਲ, ਅਕਾਲੀ ਆਗੂ ਅਜੇ ਸਿੰਘ ਲਿਬੜਾ ਅਤੇ ਆਰ.ਐਮ.ਪੀ ਆਗੂ ਲਾਲ ਚੰਦ ਕਟਾਰੂ ਅੱਜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਦੇ ਆਗੂ ਹਰਪਾਲ ਸਿੰਘ ਚੀਮਾਂ ਦੀ ਹਾਜਰੀ ਵਿੱਚ ਇਹ ਤਿੰਨੋਂ ਸਖਸੀਅਤਾਂ ਨੇ ਮੀਡੀਆ ਸਾਹਮਣੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਦਾ ਐਲਾਨ ਕੀਤਾ। ਇਹਨਾਂ ਤਿੰਨਾਂ ਆਗੂਆਂ ਨੂੰ ਜੀ ਆਇਆਂ ਕਹਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਚ ਹਰ ਵਰਗ ਦੇ ਲੋਕ ਆ ਰਹੇ ਹਨ। ਅਕਾਲੀ ਦਲ ਤੇ ਕਾਂਗਰਸ ‘ਚ ਅਜਿਹੇ ਆਗੂ ਤੇ ਨੌਜਵਾਨ ਹਨ ਜੋ ਪੰਜਾਬ ਲਈ ਕੁਝ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਨਾਅਰੇ ਮਾਰਨ ਲਈ ਹੀ ਰੱਖਿਆ ਜਾਂਦਾ ਹੈ। ਆਪ ਵਿਚ ਹਰ ਸਾਧਾਰਨ ਬੰਦੇ ਨੂੰ ਥਾਂ ਦਿੱਤੀ ਜਾਂਦੀ ਹੈ। ਇਸ ਮੌਕੇ ਅਜੇ ਸਿੰਘ ਲਿਬੜਾ ਨੇ ਕਿਹਾ ਕਿ ਭਾਵੇਂ ਉਹਨਾਂ ਦਾ ਪਰਵਾਰ ਜੱਦੀ ਪੁਸਤੀ ਅਕਾਲੀ ਹੈ, ਪਰ ਸ੍ਰੋਮਣੀ ਅਕਾਲੀ ਦਲ ਹੁਣ ਇੱਕ ਪਰਵਾਰ ਦੀ ਪ੍ਰਾਈਵੇਟ ਕੰਪਨੀ ਬਣ ਚੁੱਕਿਆ ਹੈ। ਗਗਨ ਅਨਮੋਲ ਨੇ ਕਿਹਾ ਕਿ ਪਾਰਟੀ ‘ਚ ਸ਼ਾਮਲ ਹੋਣ ਤੋਂ ਪਹਿਲਾਂ ਲੋਕਾਂ ਦੇ ਫੋਨ ਆਉਣੇ ਸ਼ੁਰੂ ਹੋ ਗਏ ਸਨ। ਗਾਇਕੀ ਰਾਹੀਂ ਮਾਣ-ਸਨਮਾਨ ਤੇ ਦੌਲਤ ਮਿਲੀ ਪਰ ਮਨ ਨੂੰ ਸਕੂਨ ਨਹੀਂ ਮਿਲਦਾ ਸੀ। ਕੁਝ ਸਿਆਸੀ ਪਰਿਵਾਰਾਂ ਨੇ ਹੀ ਸਿਆਸਤ ‘ਚ ਕਬਜ਼ਾ ਕੀਤਾ ਹੋਇਆ ਹੈ। ਉਹ ਬਦਲਾਅ ਦੀ ਰਾਜਨੀਤੀ ਕਰਨ ਪਾਰਟੀ ‘ਚ ਸ਼ਾਮਲ ਹੋਈ ਹੈ। ਆਰ ਐਮ ਪੀ ਆਗੂ ਲਾਲ ਚੰਦ ਕਾਟਰੂ ਨੇ ਕਿਹਾ ਕਿ ਹੁਣ ਪੰਜਾਬ ਨੂੰ ਆਮ ਆਦਮੀ ਪਾਰਟੀ ਹੀ ਬਚਾ ਸਕਦੀ ਹੈ ਇਸ ਲਈ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਆਮ ਆਦਮੀ ਪਾਰਟੀ ‘ਚ ਸਾਮਲ ਹੋਏ ਹਨ। ਇਸ ਮੌਕੇ ਵਿਧਾਇਕ ਮੀਤ ਹੇਅਰ ਨੇ ਨਵੇਂ ਆਗੂਆਂ ਨੂੰ ਬੁੱਕੇ ਭੇਟ ਕਰਕੇ ਜੀ ਆਇਆਂ ਆਖਿਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਇਹਨਾਂ ਆਗੂਆਂ ਦੇ ਆਉਣ ਨਾਲ ਪਾਰਟੀ ਹੋਰ ਮਜਬੂਤ ਹੋਈ ਹੈ।

Real Estate