ਪੰਜਾਬ ‘ਚ ਕੋਰੋਨਾ ਮਹਾਂਮਾਰੀ ਦਾ ਕਹਿਰ, ਅੱਜ ਹੋਈਆਂ 9 ਮੌਤਾਂ 340 ਨਵੇਂ ਮਰੀਜ਼ ਆਏ

ਚੰਡੀਗੜ, 14 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 340 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 8511 ਹੋ ਗਈ ਹੈ ਅਤੇ ਅੱਜ 9 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 213 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 80, ਜਲੰਧਰ ਜ਼ਿਲੇ ਵਿੱਚ 80, ਲੁਧਿਆਣਾ ਜ਼ਿਲੇ ਵਿੱਚ 65, ਪਟਿਆਲਾ ਜ਼ਿਲੇ ਵਿੱਚ 51, ਐਸ.ਏ.ਐਸ. ਨਗਰ ਮੋਹਾਲੀ ਵਿੱਚ 26, ਅੰਮ੍ਰਿਤਸਰ ਜਿਲੇ ਵਿੱਚ 22, ਸੰਗਰੂਰ ਜਿਲੇ ਵਿੱਚ 20  ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ।
ਇਸੇ ਤਰਾਂ ਹੀ ਫਰੀਦਕੋਟ ਜ਼ਿਲੇ ਵਿੱਚ 12, ਐਸ.ਬੀ.ਐਸ ਨਗਰ ਨਵਾਂ ਸਹਿਰ ਵਿੱਚ 9, ਫਤਿਹਗੜ ਸਾਹਿਬ ਜ਼ਿਲੇ ਵਿੱਚ 7, ਫਰੀਦਕੋਟ ਜ਼ਿਲੇ ਵਿੱਚ 4, ਤਰਨਤਾਰਨ ਜ਼ਿਲੇ ਵਿੱਚ 2 ਅਤੇ ਗੁਰਦਾਸਪੁਰ, ਪਠਾਨਕੋਟ ਅਤੇ ਮੋਗਾ ਜਿਲਿਆਂ 1- 1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 409643 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 8511 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 5663 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 2635 ਐਕਟਿਵ ਕੇਸ ਹਨ, ਜਿਹਨਾਂ ‘ਚੋਂ 54 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 11 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਅੱਜ 9 ਹੋਰ ਮੌਤ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 213 ਹੋ ਗਈ ਹੈ।

Real Estate