ਕੋਰੋਨਾ ਕਹਿਰ : ਪੰਜਾਬ ‘ਚ ਅੱਜ ਹੋਈਆਂ 8 ਮੌਤਾਂ 288 ਨਵੇਂ ਮਰੀਜ਼ ਆਏ

ਚੰਡੀਗੜ, 15 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 288 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 8799 ਹੋ ਗਈ ਹੈ ਅਤੇ ਅੱਜ 8 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 221 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 61, ਜਲੰਧਰ ਜ਼ਿਲੇ ਵਿੱਚ 92, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 22, ਪਟਿਆਲਾ ਜ਼ਿਲੇ ਵਿੱਚ 26, ਫਿਰੋਜਪੁਰ ਜ਼ਿਲੇ ਵਿੱਚ 21, ਐਸ.ਏ.ਐਸ. ਨਗਰ ਮੋਹਾਲੀ ਵਿੱਚ 13 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ।
ਇਸੇ ਤਰਾਂ ਹੀ ਐਸ.ਬੀ.ਐਸ ਨਗਰ ਨਵਾਂ ਸਹਿਰ ਵਿੱਚ 9, ਪਠਾਨਕੋਟ ਜਿਲੇ ਵਿੱਚ 7,  ਫਰੀਦਕੋਟ ਅਤੇ ਮੁਕਤਸਰ ਸਾਹਿਬ ਜ਼ਿਲਿਆਂ ਵਿੱਚ 6-6, ਸੰਗਰੂਰ ਅਤੇ ਫਤਿਹਗੜ ਸਾਹਿਬ ਜਿਲਿਆਂ ਵਿੱਚ 5-5, ਬਠਿੰਡਾ ਅਤੇ ਹੁਸਿਆਰਪੁਰ ਜ਼ਿਲਿਆਂ ਵਿੱਚ 3-3, ਬਰਨਾਲਾ, ਰੋਪੜ, ਤਰਨਤਾਰਨ ਸਾਹਿਬ ਜਿਲਿਆਂ ਵਿੱਚ 2-2, ਫਾਜਿਲਕਾ, ਮੋਗਾ ਅਤੇ ਗੁਰਦਾਸਪੁਰ ਜਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 421593 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 8799 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 5867 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 2711 ਐਕਟਿਵ ਕੇਸ ਹਨ, ਜਿਹਨਾਂ ‘ਚੋਂ 46 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 9 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਅੱਜ 8 ਹੋਰ ਮੌਤ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 221 ਹੋ ਗਈ ਹੈ।

Real Estate