ਕੋਰੋਨਾ ਦਾ ਪ੍ਰਕੋਪ : ਪੰਜਾਬ ‘ਚ ਅੱਜ ਹੋਈਆਂ 9 ਮੌਤਾਂ 298 ਨਵੇਂ ਮਰੀਜ਼ ਆਏ

ਚੰਡੀਗੜ, 16 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 9 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 230 ਹੋ ਗਈ ਹੈ। ਉਧਰ ਪੰਜਾਬ ‘ਚ 298 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 9094 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 49, ਜਲੰਧਰ ਜ਼ਿਲੇ ਵਿੱਚ 39, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 28, ਪਟਿਆਲਾ ਜ਼ਿਲੇ ਵਿੱਚ 28,  ਫਾਜਲਿਕਾ ਜਿਲੇ ‘ਚ 24, ਐਸ.ਏ.ਐਸ. ਨਗਰ ਮੋਹਾਲੀ ਵਿੱਚ 23 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ। ਇਸੇ ਤਰਾਂ ਹੀ ਬਠਿੰਡਾ ਜ਼ਿਲੇ ਵਿੱਚ 17, ਮੋਗਾ ਜ਼ਿਲੇ ਵਿੱਚ 16, ਸੰਗਰੂਰ ਜ਼ਿਲੇ ਵਿੱਚ 15, ਫਤਿਹਗੜ ਸਾਹਿਬ ਜਿਲੇ ਵਿੱਚ 14, ਐਸ.ਬੀ.ਐਸ ਨਗਰ ਨਵਾਂ ਸਹਿਰ ਜ਼ਿਲੇ ਵਿੱਚ 12, ਫਿਰੋਜਪੁਰ ਜ਼ਿਲੇ ਵਿੱਚ 9, ਫਰੀਦਕੋਟ ਜ਼ਿਲੇ ਵਿੱਚ 8, ਗੁਰਦਾਸਪੁਰ ਤੇ ਹੁਸਿਆਰਪੁਰ ਜਿਲਿਆਂ ਵਿੱਚ 4-4,  ਕਪੂਰਥਲਾ ਤੇ ਮੁਕਤਸਰ ਸਾਹਿਬ ਜਿਲਿਆਂ ਵਿੱਚ 3-3।  ਪਠਾਨਕੋਟ ਤੇ ਰੋਪੜ ਜਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 429832 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 9094 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 6277 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 2587 ਐਕਟਿਵ ਕੇਸ ਹਨ, ਜਿਹਨਾਂ ‘ਚੋਂ 58 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 7ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਅੱਜ 9 ਹੋਰ ਮੌਤ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 230 ਹੋ ਗਈ ਹੈ।

Real Estate