ਪੰਜਾਬ ‘ਚ ਕੋਰੋਨਾ ਦਾ ਪ੍ਰਕੋਪ ਵਧਿਆ, ਅੱਜ ਹੋਈਆਂ 9 ਮੌਤਾਂ 348 ਨਵੇਂ ਮਰੀਜ਼ ਆਏ

ਚੰਡੀਗੜ, 17 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 9 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 239 ਹੋ ਗਈ ਹੈ। ਉਧਰ ਪੰਜਾਬ ‘ਚ 348  ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 9442 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਜਲੰਧਰ ਜ਼ਿਲੇ ਵਿੱਚ 78,  ਲੁਧਿਆਣਾ ਜ਼ਿਲੇ ਵਿੱਚ 62, ਪਟਿਆਲਾ ਜ਼ਿਲੇ ਵਿੱਚ 56, ਅੰਮ੍ਰਿਤਸਰ ਸਾਹਿਬ ਅਤੇ ਹੁਸਿਆਰਪੁਰ ਜ਼ਿਲਿਆਂ ਵਿੱਚ 34-34 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ।
ਇਸੇ ਤਰਾਂ ਹੀ ਮੋਗਾ ਜ਼ਿਲੇ ਵਿੱਚ 15,  ਐਸ.ਏ.ਐਸ ਨਗਰ ਮੋਹਾਲੀ ਵਿੱਚ 14, ਸੰਗਰੂਰ ਜ਼ਿਲੇ ਵਿੱਚ 11, ਫਰੀਦਕੋਟ ਅਤੇ ਰੋਪੜ ਜਿਲਿਆਂ ਵਿੱਚ 7-7, ਮੁਕਤਸਰ ਸਾਹਿਬ ਜ਼ਿਲੇ ਵਿੱਚ 6,  ਕਪੂਰਥਲਾ ਅਤੇ ਪਠਾਨਕੋਟ ਜਿਲਿਆਂ ਵਿੱਚ 3-3, ਬਠਿੰਡਾ ਜਿਲੇ ਵਿੱਚ 2, ਫਤਿਹਗੜ ਸਾਹਿਬ, ਫਿਰੋਜਪੁਰ, ਐਸ.ਬੀ.ਐਸ ਨਗਰ ਨਵਾਂ ਸਹਿਰ ਅਤੇ ਤਰਨਤਾਰਨ ਸਾਹਿਬ ਜਿਲਿਆਂ ਵਿੱਚ  1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 438793 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 9442 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 6373 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 2830 ਐਕਟਿਵ ਕੇਸ ਹਨ, ਜਿਹਨਾਂ ‘ਚੋਂ 61 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 7 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਅੱਜ  ਪਟਿਆਲਾ ਜ਼ਿਲੇ ਵਿੱਚ 2 ਅਤੇ ਅੰਮ੍ਰਿਤਸਰ ਸਾਹਿਬ, ਲੁਧਿਆਣਾ, ਤਰਨਤਾਰਨ ਸਾਹਿਬ, ਗੁਰਦਾਸਪੁਰ, ਨਵਾਂ ਸਹਿਰ ਅਤੇ ਫਿਰੋਜਪੁਰ ਜਿਲਿਆਂ ਵਿੱਚ 1-1 ਹੋਰ ਮੌਤ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 239 ਹੋ ਗਈ ਹੈ।

Real Estate