ਕੋਰੋਨਾ ਕਹਿਰ : ਪੰਜਾਬ ‘ਚ ਅੱਜ ਹੋਈਆਂ 7 ਮੌਤਾਂ 350 ਨਵੇਂ ਮਰੀਜ਼ ਆਏ

ਚੰਡੀਗੜ, 18 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 7 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 246 ਹੋ ਗਈ ਹੈ। ਉਧਰ ਪੰਜਾਬ ‘ਚ 350  ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 9792 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਜਲੰਧਰ ਜ਼ਿਲੇ ਵਿੱਚ 71,  ਲੁਧਿਆਣਾ ਜ਼ਿਲੇ ਵਿੱਚ 72, ਪਟਿਆਲਾ ਜ਼ਿਲੇ ਵਿੱਚ 48, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 31, ਸੰਗਰੂਰ ਜ਼ਿਲੇ ਵਿੱਚ 23, ਐਸ.ਏ.ਐਸ ਨਗਰ ਮੋਹਾਲੀ ਵਿੱਚ 28 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ। ਇਸੇ ਤਰਾਂ ਹੀ ਫਿਰੋਜਪੁਰ ਜ਼ਿਲੇ ਵਿੱਚ 15,  ਮੋਗਾ ਜਿਲੇ ਵਿੱਚ 10, ਹੁਸਿਆਰਪੁਰ ਜ਼ਿਲੇ ਵਿੱਚ 12, ਰੋਪੜ ਜਿਲੇ ਵਿੱਚ 7, ਫਰੀਦਕੋਟ ਜ਼ਿਲੇ ਵਿੱਚ 6, ਫਤਿਹਗੜ ਸਾਹਿਬ ਅਤੇ ਬਠਿੰਡਾ ਜ਼ਿਲਿਆਂ ਵਿੱਚ 4-4, ਐਸ.ਬੀ.ਐਸ ਨਗਰ ਨਵਾਂ ਸਹਿਰ ਜ਼ਿਲੇ ਵਿੱਚ 3, ਮੁਕਤਸਰ ਸਾਹਿਬ ਜ਼ਿਲੇ ਵਿੱਚ 2,  ਕਪੂਰਥਲਾ, ਪਠਾਨਕੋਟ ਅਤੇ ਮਾਨਸਾ ਜਿਲਿਆਂ ਵਿੱਚ  1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 450732 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 9792 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 6454 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 3092 ਐਕਟਿਵ ਕੇਸ ਹਨ, ਜਿਹਨਾਂ ‘ਚੋਂ 63 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 9 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਅੱਜ 9 ਹੋਰ ਮੌਤ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 246 ਹੋ ਗਈ ਹੈ।

Real Estate