ਸਿੱਖਸ ਫਾਰ ਜਸਟਿਸ ਨਾਲ ਦਿੱਲੀ ਗੁਰਦੁਆਰਾ ਕਮੇਟੀ ਦਾ ਕੋਈ ਲੈਣ ਦੇਣ ਨਹੀਂ : ਸਿਰਸਾ/ਕਾਲਕਾ

188

  ਚੰਡੀਗੜ, 18 ਜੁਲਾਈ (ਜਗਸੀਰ ਸਿੰਘ ਸੰਧੂ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸਿੱਖਸ ਫਾਰ ਜਸਟਿਸ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਲੈਣ ਦੇਣ ਨਹੀਂ ਹੈ ਤੇ ਇਸ ਬਾਰੇ ਕੀਤੇ ਜਾ ਰਹੇ ਦਾਅਵੇ ਝੂਠੇ  ਅਤੇ ਬੇਬੁਨਿਆਦ ਹਨ।
ਇਥੇ ਜਾਰੀ ਕੀਤੇ ਇਕ ਬਿਆਲ ਵਿਚ ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਸਿੱਖਸ ਫਾਰ ਜਸਟਿਸ ਵੱਲੋਂ ਸਾਡੇ ਨਾਂ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ ਤੇ ਅਸੀਂ ਮੀਟਿੰਗ ਕਰ ਕੇ ਇਸਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਸਾਡਾ ਕਿਸੇ ਰੈਫਰੈਂਡਮ ਨਾਲ ਕੋਈ ਸਬੰਧ ਨਹੀਂ ਹੈ। ਉਹਨਾਂ ਕਿਹਾ ਕਿ ਸਾਡੀ ਪਾਰਟੀ ਦਾ ਵੀ ਬਹੁਤ ਸਪਸ਼ਟ ਹੈ ਕਿ ਸਾਡਾ ਅਜਿਹੀ ਕਿਸੇ ਜਥੇਬੰਦੀ ਜਾਂ ਰੈਫਰੰਡਮ ਨਾਲ ਕੋਈ ਲੈਣ ਦੇਣ ਨਹੀਂ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਅਸੀਂ ਦਿੱਲੀ ਦੇ ਸਿੱਖਾਂ ਦੀ ਪ੍ਰਤੀਨਿਧਤਾ ਕਰਦੇ ਹਾਂ ਤੇ ਸਾਡੀ ਭਾਵਨਾ ਦਿੱਲੀ ਦੇ ਸਿੱਖਾਂ ਦੀ ਭਾਵਨਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਰੈਫਰੰਡਮ ਜਾਂ ਇਸ ਨਾਲ ਜੁੜੀ ਕਿਸੇ ਵੀ ਮੁਹਿੰਮ ਨਾਲ ਸਾਡਾ ਕੋਈ ਲੈਣ ਦੇਣ ਨਹੀਂ ਹੈ। ਉਹਨਾਂ ਕਿਹਾ ਕਿ ਸਾਡਾ ਨਾਂ ਵਰਤੇ ਜਾਣ ਦੀ ਅਸੀਂ ਜ਼ੋਰਦਾਰ ਨਿਖੇਧੀ ਕਰਦੇ ਹਾਂ। ਉਹਨਾਂ ਕਿਹਾ ਕਿ ਸਾਡੇ ਨਾਂ ਦੀ ਵਰਤੋਂ ਕਰ ਕੇ ਜਾਅਲੀ ਚਿੱਠੀਆਂ ਵੀ ਤਿਆਰ ਕੀਤੀਆਂ ਗਈਆਂ ਤੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਸੰਗਤ ਸੁਚੇਤ ਰਹੇ ਕਿਉਂਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਆਪਣੀ ਮੀਟਿੰਗ ਵਿਚ ਸਿੱਖਸ ਫਾਰ ਜਸਟਿਸ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਜਿਸਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਨਾਂ ਦੀ ਵਰਤੋਂ ਕਰਨ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਮੀਟਿੰਗ ਵਿਚ ਇਹ ਕਿਹਾ ਗਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਇਕ ਧਾਰਮਿਕ ਸੰਸਥਾ ਹੈ ਜਿਸਦਾ ਰੈਫਰੰਡਮ 2020 ਨਾਲ ਕੋਈ ਸਬੰਧ ਨਹੀਂ ਹੈ ਤੇ ਇਹ ਇਸ ਸਬੰਧੀ ਕੂੜ ਪ੍ਰਚਾਰ ਤੇ ਦਿੱਲੀ ਗੁਰਦੁਆਰਾ ਕਮੇਟੀ ਦਾ ਨਾਂ ਬਦਨਾਮ ਕਰਨ ਦੇ ਯਤਨਾਂ ਦੀ ਜ਼ੋਰਦਾਰ ਨਿਖੇਧੀ ਕਰਦੀ ਹੈ।

Real Estate