ਪੰਜਾਬ ‘ਚ ਕੋਰੋਨਾ ਨਾਲ ਅੱਜ ਹੋਈਆਂ 15 ਮੌਤਾਂ 534 ਨਵੇਂ ਮਰੀਜ਼ ਆਏ

ਚੰਡੀਗੜ, 26 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 15 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 306 ਹੋ ਗਈ ਹੈ। ਉਧਰ ਪੰਜਾਬ ‘ਚ 534  ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 13218 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 95, ਪਟਿਆਲਾ ਜ਼ਿਲੇ ਵਿੱਚ 83, ਜਲੰਧਰ ਜ਼ਿਲੇ ਵਿੱਚ 70,  ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 45, ਹੁਸਿਆਰਪੁਰ ਜ਼ਿਲੇ ਵਿੱਚ 42, ਐਸ.ਏ.ਐਸ ਨਗਰ ਮੋਹਾਲੀ ਵਿੱਚ 28 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ।
ਇਸੇ ਤਰਾਂ ਹੀ ਬਠਿੰਡਾ ਜ਼ਿਲੇ ਵਿੱਚ 27, ਫਾਜਿਲਕਾ ਜ਼ਿਲੇ ਵਿੱਚ 24, ਸੰਗਰੂਰ ਜ਼ਿਲੇ ਵਿੱਚ 17, ਤਰਨਤਾਰਨ ਜਿਲੇ ਵਿੱਚ 15, ਫਿਰੋਜ਼ਪੁਰ ਜਿਲੇ ਵਿੱਚ 13, ਪਠਾਨਕੋਟ ਜ਼ਿਲੇ ਵਿੱਚ 12, ਫਤਿਹਗੜ ਸਾਹਿਬ ਜਿਲੇ 10, ਬਰਨਾਲਾ ਜ਼ਿਲੇ ਵਿੱਚ 9, ਰੋਪੜ ਜਿਲੇ ਵਿੱਚ 7,  ਮਾਨਸਾ ਅਤੇ ਕਪੂਰਥਲਾ ਜਿਲੇ ਵਿੱਚ 6, ਐਸ.ਬੀ.ਐਸ ਨਗਰ ਨਵਾਂ ਸ਼ਹਿਰ ਵਿੱਚ 4, ਮੋਗਾ ਤੇ ਮੁਕਤਸਰ ਜ਼ਿਲੇ ਵਿੱਚ 2 ਅਤੇ ਫਰੀਦਕੋਟ ਜ਼ਿਲੇ ਵਿੱਚ 1 ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 531336 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 13218 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 8810 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 4102 ਐਕਟਿਵ ਕੇਸ ਹਨ, ਜਿਹਨਾਂ ‘ਚੋਂ 105 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 20 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਅੱਜ 15 ਹੋਰ ਮੌਤ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 306 ਹੋ ਗਈ ਹੈ।

Real Estate