ਗੁਰਦੁਆਰਾ ਅਰਦਾਸਪੁਰਾ ਕਲਿਆਣ (ਪਟਿਆਲਾ) ਤੋਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਪੁਰਾਤਨ ਸਰੂਪ ਚੋਰੀ

7
ਚੰਡੀਗੜ 30 ਜੁਲਾਈ (ਜਗਸੀਰ ਸਿੰਘ ਸੰਧੂ) : ਪਟਿਆਲਾ ਨੇੜਲੇ ਪਿੰਡ ਕਲਿਆਣ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਚੋਂ 100 ਸਾਲ ਪੁਰਾਣਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋ ਗਿਆ ਹੈ। ਪਿੰਡ ਕਲਿਆਣ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਮੁੱਖ ਮਾਰਗ ‘ਤੇ ਸਥਿਤ ਗੁਰਦੁਆਰਾ ਅਰਦਾਸਪੁਰਾ ਸਾਹਿਬ ਤੋਂ ਕਰੀਬ 7 ਦਿਨ ਪਹਿਲਾਂ ਪੁਰਾਤਨ ਸਰੂਪ ਸਾਹਿਬ ਚੋਰੀ ਹੋਏ ਹਨ, ਪਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਪਿੰਡ ਦੇ ਕਿਸੇ ਵੀ ਵਿਅਕਤੀ ਨੂੰ ਨਹੀਂ ਦੱਸਿਆ । ਪਿੰਡ ਦੇ ਸਰਪੰਚ ਜੋਰਾ ਸਿੰਘ ਤੇ ਹੋਰ ਵਾਸੀਆਂ ਵਲੋਂ ਅਪੀਲ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ, ਜਦਕਿ ਗੁਰਦੁਆਰਾ ਕਮੇਟੀ ਪ੍ਰਧਾਨ ਸਤਪਾਲ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਪੁਲਿਸ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਪਿੰਡ ਵਾਸੀਆਂ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਟਿਆਲਾ ਪੁਲਿਸ ਨੂੰ ਜਾਣਕਾਰੀ ਦੇਣ ਦੇ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ।
Real Estate