ਡਾਕਟਰਾਂ ਦੀ ਟੀਮ ਵਲੋਂ ਕੁੱਝ ਸਮੇਂ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ
ਬਰਨਾਲਾ, 30 ਜੁਲਾਈ (ਸੰਦੀਪ ਬਾਜਵਾ) : ਜ਼ਿਲਾ ਬਰਨਾਲਾ ਦੇ ਪਿੰਡ ਲੋਹਗੜ ਨਾਲ ਸਬੰਧਤ ਇਕ ਸਿਹਤ ਕਰਮੀ ਔਰਤ ਦੀ ਕੋਰੋਨਾ ਵਾਇਰਸ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਨ.ਐਮ. ਪਰਮਜੀਤ ਕੌਰ (52) ਪਤਨੀ ਨਿਰਭੈ ਸਿੰਘ ਵਾਸੀ, ਲੋਹਗੜ (ਬਰਨਾਲਾ) ਜੋ ਪਿੰਡ ਕਾਲਸਾਂ (ਲੁਧਿਆਣਾ) ਵਿਖੇ ਸੇਵਾਵਾਂ ਨਿਭਾਅ ਰਹੀ ਸੀ। ਪਰਮਜੀਤ ਕੌਰ ਕੁਝ ਦਿਨ ਪਹਿਲਾਂ ਬਿਮਾਰ ਹੋ ਗਈ ਸੀ ਤਾਂ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਲੁਧਿਆਣਾ ਦੇ ਇਕ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਕੋਰੋਨਾ ਰਿਪੋਰਟ ਪੋਜ਼ਿਟਿਵ ਆਉਣ ਤੋਂ ਬਾਅਦ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਜਿੱਥੇ ਬੀਤੀ ਰਾਤ (29 ਜੁਲਾਈ ਨੂੰ) ਉਹ ਜ਼ਿੰਦਗੀ ‘ਤੇ ਮੌਤ ਦੀ ਲੜਾਈ ਲੜਦੀ ਹੋਈ ਦਮ ਤੋੜ ਗਈ। ਸਿਹਤ ਵਿਭਾਗ ਮਹਿਲ ਕਲਾਂ ਦੀ ਟੀਮ ਵਲੋਂ ਏ.ਐਨ.ਐਮ ਪਰਮਜੀਤ ਕੌਰ ਦੀ ਮ੍ਰਿਤਕ ਦੇਹ ਨੂੰ ਪਿੰਡ ਲੋਹਗੜ (ਬਰਨਾਲਾ) ਵਿਖੇ ਲਿਆਂਦਾ ਜਾ ਰਿਹਾ ਹੈ, ਜਿੱਥੇ ਹੁਣ ਤੋਂ ਕੁਝ ਸਮੇਂ ਬਾਅਦ ਕਮਿਊਨਿਟੀ ਹੈੱਲਥ ਸੈਂਟਰ ਮਹਿਲ ਕਲਾਂ ਦੇ ਡਾਕਟਰਾਂ ਦੀ ਟੀਮ ਦੀ ਦੇਖ-ਰੇਖ ‘ਚ ਉਨਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਲੋਹਗੜ ਵਾਸੀ ਸਿਹਤ ਕਰਮੀ ਔਰਤ ਦੀ ਕੋਰੋਨਾ ਨਾਲ ਮੌਤ
Real Estate