ਪੰਜਾਬ ‘ਚ ਅੱਜ ਕੋਰੋਨਾ ਨਾਲ ਹੋਈਆਂ 19 ਮੌਤਾਂ, 677 ਨਵੇਂ ਮਰੀਜ਼ ਆਏ

ਚੰਡੀਗੜ, 3 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 19 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 442 ਹੋ ਗਈ ਹੈ। ਉਧਰ ਪੰਜਾਬ ‘ਚ 677 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 18527 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 186, ਬਠਿੰਡਾ ਜ਼ਿਲੇ ਵਿੱਚ 118 ਅਤੇ ਜਲੰਧਰ ਜ਼ਿਲੇ ਵਿੱਚ 115 ਨਵੇਂ ਮਰੀਜ ਕੋਰੋਨਾ ਪਾਜੇਟਿਵ ਆਏ ਗਏ ਹਨ। ਇਸੇ ਤਰਾਂ ਫਿਰੋਜਪੁਰ ਜ਼ਿਲੇ ਵਿੱਚ 51, ਪਟਿਆਲਾ ਅਤੇ ਗੁਰਦਾਸਪੁਰ ਜ਼ਿਲਿਆਂ ਵਿੱਚ 34-34, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 29, ਮੋਗਾ ਜ਼ਿਲੇ ਵਿੱਚ 22, ਬਰਨਾਲਾ ਜ਼ਿਲੇ ਵਿੱਚ 20, ਫਾਜਲਿਕਾ ਜ਼ਿਲੇ ਵਿੱਚ 14, ਪਠਾਨਕੋਟ ਜ਼ਿਲੇ ਵਿੱਚ 13, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 11, ਕਪੂਰਥਲਾ ਅਤੇ ਹੁਸਿਆਰਪੁਰ ਜ਼ਿਲਿਆਂ ਵਿੱਚ 9-9, ਸੰਗਰੂਰ ਜ਼ਿਲੇ ਵਿੱਚ 8, ਫਰੀਦਕੋਟ ਜਿਲੇ ਵਿੱਚ 3 ਅਤੇ ਫਤਿਹਗੜ ਸਾਹਿਬ ਜ਼ਿਲੇ ਵਿੱਚ 1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 603912 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 18527 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 11882 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 6203 ਐਕਟਿਵ ਕੇਸ ਹਨ, ਜਿਹਨਾਂ ‘ਚੋਂ 148 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 18 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਅੱਜ ਲੁਧਿਆਣਾ ਜਿਲੇ ਵਿੱਚ 8, ਬਠਿੰਡਾ ਜ਼ਿਲੇ 3, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 2, ਸੰਗਰੂਰ ਜ਼ਿਲੇ ਵਿੱਚ 1, ਜਲੰਧਰ ਜਿਲੇ ਵਿੱਚ 1, ਬਰਨਾਲਾ ਜ਼ਿਲੇ ਵਿੱਚ 1, ਐਸ.ਬੀ.ਐਸ ਨਗਰ ਨਵਾਂ ਸਹਿਰ ਜਿਲੇ ਵਿੱਚ 1, ਪਟਿਆਲਾ ਜ਼ਿਲੇ ਵਿੱਚ 1 ਅਤੇ ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 1 ਮੌਤਾਂ ਭਾਵ ਕੁੱਲ 19 ਮੌਤਾਂ ਹੋਰ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 442 ਹੋ ਗਈ ਹੇ। ਜਦਕਿ ਅੱਜ ਲੁਧਿਆਣਾ ਜ਼ਿਲੇ ਵਿੱਚ 144 ਮਰੀਜ਼, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 91 ਮਰੀਜ,  ਪਟਿਆਲਾ ਜ਼ਿਲੇ ਵਿੱਚ 43 ਮਰੀਜ, ਗੁਰਦਾਸਪੁਰ ਜ਼ਿਲੇ ਵਿੱਚ 26 ਮਰੀਜ, ਫਤਿਹਗੜ ਸਾਹਿਰ ਜ਼ਿਲੇ ਵਿੱਚ 23 ਮਰੀਜ਼, ਹੁਸਿਆਰਪੁਰ ਜ਼ਿਲੇ ਵਿੱਚ 16 ਮਰੀਜ਼,  ਸੰਗਰੂਰ ਜ਼ਿਲੇ ਵਿੱਚ 14 ਮਰੀਜ਼,  ਫਾਜਿਲਕਾ ਜ਼ਿਲੇ ਵਿੱਚ 8 ਮਰੀਜ਼,  ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 18 ਮਰੀਜ਼, ਮੁਕਤਸਰ ਸਾਹਿਬ ਜ਼ਿਲੇ ਵਿੱਚ 9 ਮਰੀਜ਼, ਅਤੇ ਬਰਨਾਲਾ ਜ਼ਿਲੇ ਵਿੱਚ 9 ਮਰੀਜ਼ ਭਾਵ ਕੁੱਲ 416 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।

Real Estate