ਨੇਪਾਲ ਤੋਂ ਬਾਅਦ ਹੁਣ ਪਾਕਿਸਤਾਨ ਨੇ ਭਾਰਤੀ ਇਲਾਕਿਆਂ ਨੂੰ ਆਪਣੇ ਨਕਸ਼ੇ ਵਿੱਚ ਸਾਮਲ ਕੀਤਾ

199

ਚੰਡੀਗੜ, 4 ਅਗਸਤ (ਜਗਸੀਰ ਸਿੰਘ ਸੰਧੂ) : ਨੇਪਾਲ ਤੋਂ ਬਾਅਦ ਪਾਕਿਸਤਾਨ ਨੇ ਵੀ ਭਾਰਤ ਨਾਲ ਵਿਵਾਦਿਤ ਖੇਤਰਾਂ ਦੇ ਸੰਬੰਧ ਵਿਚ ਹੁਣ ਪਾਕਿਸਤਾਨ ਦੇ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਇਸ ਨਵੇਂ ਨਕਸ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਕਸ਼ੇ ਨੂੰ ਪ੍ਰਵਾਨਗੀ ਦਿੰਦੇ ਹੋਏ ਕਿਹਾ ਕਿ ਉਹ ਅੱਜ ਬਹੁਤ ਖੁਸ਼ ਹਨ। ਉਨ੍ਹਾਂ ਨੇ ਇਸ ਨੂੰ ਪਾਕਿਸਤਾਨ ਲਈ ਇਤਿਹਾਸਕ ਦਿਨ ਕਿਹਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਦਾ ਮੰਨਨਾ ਹੈ ਕਿ ਨਕਸ਼ੇ ਨੂੰ ਪਾਸ ਕਰਨਾ ਕਸ਼ਮੀਰ ਨੂੰ ਪਾਕਿਸਤਾਨ ਵਿੱਚ ਤਬਦੀਲ ਕਰਨ ਵੱਲ ਪਹਿਲਾ ਕਦਮ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਅੱਜ ਤੋਂ ਇਹੀ ਨਕਸ਼ਾ ਪਾਕਿਸਤਾਨ ਵਿਚ ਜਾਇਜ਼ ਰਹੇਗਾ ਅਤੇ ਇਹੀ ਨਕਸ਼ੇ ਸਕੂਲਾਂ ਅਤੇ ਕਾਲਜਾਂ ਵਿਚ ਪੜ੍ਹਾਏ ਜਾਣਗੇ।ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਨਕਸ਼ੇ ਦੀ ਪ੍ਰਵਾਨਗੀ ਤੋਂ ਬਾਅਦ ਕਿਹਾ ਕਿ ਉਨ੍ਹਾਂ ਦਾ ਨਿਸ਼ਾਨਾ ਸ੍ਰੀਨਗਰ ਹੈ।

Real Estate