ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਰਤਨ ਸਿੰਘ ਜੱਫ਼ਰਵਾਲ ਤੇ ਗੁਰਿੰਦਰਪਾਲ ਸਿੰਘ ਗੋਰਾ ਤਨਖ਼ਾਹੀਆ ਕਰਾਰ

 ਚੰਡੀਗੜ, 4 ਅਗਸਤ (ਜਗਸੀਰ ਸਿੰਘ ਸੰਧੂ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ ‘ਚ ਸ਼੍ਰੋਮਣੀ ਕਮੇਟੀ ਮੈਂਬਰ ਰਤਨ ਸਿੰਘ ਜੱਫ਼ਰਵਾਲ ਤੇ ਗੁਰਿੰਦਰਪਾਲ ਸਿੰਘ ਗੋਰਾ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਇਸ ਦਾ ਐਲਾਨ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਗਿਆ। ਉਧਰ ਗੜ੍ਹੀ ਗੁਰਦਾਸ ਨੰਗਲ ਦੇ ਨਿਹੰਗ ਸਿੰਘਾਂ ਦੇ ਭਾਈ ਰਣਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ‘ਤੇ ਮੁਆਫ਼ੀਨਾਮਾ ਪੇਸ਼ ਕਰਦਿਆਂ ਜਾਣੇ-ਅਨਜਾਣੇ ਵਿਚ ਹੋਈ ਭੁੱਲਣਾ ਦੀ ਮੁਆਫ਼ੀ ਦੇਣ ਲਈ ਬੇਨਤੀ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਾਣੇ-ਅਨਜਾਣੇ ਵਿਚ ਹੋਈ ਭੁੱਲਣਾ ਦੀ ਮੁਆਫ਼ੀ ਲਈ ਸਿੰਘ ਸਾਹਿਬ ਦੇ ਸਨਮੁਖ ਪੇਸ਼ ਹੋਏ ਹਾਂ ਜਥੇਦਾਰ ਸਾਹਿਬ ਜੋ ਵੀ ਫੈਂਸਲਾ ਕਰਨਗੇ ਸਾਨੂੰ ਮਨਜ਼ੂਰ ਹੋਵੇਗਾ। ਪੰਜ ਪਿਆਰਿਆਂ ਵਿਚ ਸ਼ਾਮਿਲ ਤਿੰਨ ਸਿੰਘਾਂ ਦੇ ਨਾਮ ਦੱਸਦਿਆਂ ਉਨ੍ਹਾਂ ਬਾਬਾ ਤਰਸੇਮ ਸਿੰਘ, ਬਾਬਾ ਗੁਰਮੇਜ ਸਿੰਘ ਤੇ ਬਾਬਾ ਹਰਪਾਲ ਸਿੰਘ ਦਾ ਨਾਮ ਲਿਆ ਹੈ। ਦੱਸ ਦੇਈਏ ਕਿ ਬੀਤੀ ਰਾਤ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਖੁਲਾਸਾ ਕਰਦੇ ਹੋਏ ਉਨ੍ਹਾਂ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨਾਲ ਸਬੰਧਤ ਮੁਲਾਜ਼ਮਾਂ ਜਿਨ੍ਹਾਂ ਵਿੱਚ ਰਸ਼ਪਾਲ ਸਿੰਘ ਇੰਚਾਰਜ, ਭਾਈ ਖੁਸ਼ਵੰਤ ਸਿੰਘ ਗ੍ਰੰਥੀ ਤੇ ਭਾਈ ਹਰਮੀਤ ਸਿੰਘ ਕਥਾਵਾਚਕ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਹੁਕਮਾ ਅਨੁਸਾਰ ਮੁਅੱਤਲ ਕਰ ਦਿੱਤਾ ਗਿਆ ਹੈ।

 

 

Real Estate