ਪੰਜਾਬ ‘ਚ ਅੱਜ ਕੋਰੋਨਾ 1035 ਨਵੇਂ ਮਰੀਜ਼ ਆਏ ਤੇ 36 ਮੌਤਾਂ ਹੋਈਆਂ

ਚੰਡੀਗੜ, 13 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 36 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 706 ਹੋ ਗਈ ਹੈ। ਉਧਰ ਪੰਜਾਬ ‘ਚ 1035 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 27936 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 222, ਜਲੰਧਰ ਜ਼ਿਲੇ ਵਿੱਚ 176, ਪਟਿਆਲਾ ਜ਼ਿਲੇ ਵਿੱਚ 140 ਐਸ.ਏ.ਐਸ ਨਗਰ ਮੋਹਾਲੀ ਵਿੱਚ 88, ਬਠਿੰਡਾ ਜ਼ਿਲੇ ਵਿੱਚ 41, ਫਿਰੋਜਪੁਰ ਜਿਲੇ ਵਿੱਚ 66, ਫਤਿਹਗੜ ਸਾਹਿਬ ਜ਼ਿਲੇ ਵਿੱਚ 43, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 41, ਫਰੀਦਕੋਟ ਵਿੱਚ 32, ਸੰਗਰੂਰ ਜ਼ਿਲੇ ਵਿੱਚ 24, ਕਪੂਰਥਲਾ ਜ਼ਿਲੇ ਵਿੱਚ 19, ਨਵਾਂ ਸਹਿਰ ਜ਼ਿਲੇ ਵਿੱਚ 17, ਮੁਕਤਸਰ ਸਾਹਿਬ ਜ਼ਿਲੇ ਵਿੱਚ 15, ਬਰਨਾਲਾ ਜ਼ਿਲੇ ਵਿੱਚ 13, ਮਾਨਸਾ ਜ਼ਿਲੇ ਵਿੱਚ 12, ਰੋਪੜ ਜ਼ਿਲੇ ਵਿੱਚ 10, ਤਰਨਤਾਰਨ ਸਾਹਿਬ ਜ਼ਿਲੇ ਵਿੱਚ 7, ਫਾਜਿਲਕਾ ਜ਼ਿਲੇ ਵਿੱਚ 5, ਹੁਸਿਆਰਪੁਰ ਤੇ ਗੁਰਦਾਸਪੁਰ ਜ਼ਿਲਿਆਂ ਵਿੱਚ 2-2 ਅਤੋ ਪਠਾਨਕੋਟ ਜ਼ਿਲੇ ਵਿੱਚ 1 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 723357 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 27936 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 17839 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 9391 ਐਕਟਿਵ ਕੇਸ ਹਨ, ਜਿਹਨਾਂ ‘ਚੋਂ 142 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 25 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਅੱਜ ਲੁਧਿਆਣਾ ਜ਼ਿਲੇ ਵਿੱਚ 13, ਜਲੰਧਰ ਜ਼ਿਲੇ ਵਿੱਚ 5, ਐਸ.ਬੀ.ਐਸ ਨਗਰ ਨਵਾਂਸਹਿਰ ਵਿੱਚ 3, ਸੰਗਰੂਰ ਵਿੱਚ 3, ਕਪੂਰਥਲਾ ਜ਼ਿਲੇ ਵਿੱਚ 3, ਅੰਮ੍ਰਿਤਸਰ ਸਾਹਿਬ ਜਿਲੇ ਵਿੱਚ 2, ਪਟਿਆਲਾ ਜ਼ਿਲੇ ਵਿੱਚ 2, ਤਰਨਤਾਰਨ ਸਾਹਿਬ ਜ਼ਿਲੇ ਵਿੱਚ 2, ਗੁਰਦਾਸਪੁਰ ਜ਼ਿਲੇ ਵਿੱਚ 1,  ਹੁਸਿਆਰਪੁਰ ਜ਼ਿਲੇ ਵਿੱਚ 1, ਅਤੇ ਰੋਪੜ ਜ਼ਿਲੇ ਵਿੱਚ 1 ਮੌਤ ਭਾਵ ਕੁੱਲ 36 ਮੌਤਾਂ ਹੋਰ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 706 ਹੋ ਗਈ ਹੇ। ਜਦਕਿ ਅੱਜ ਪੰਜਾਬ ਦੇ ਵੱਖ–ਵੱਖ ਜ਼ਿਲਿਆਂ ਵਿੱਚੋਂ 627 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।

Real Estate