ਚੰਡੀਗੜ, 16 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ। ਕੋਰੋਨਾ ਨੇ ਕਈ ਸਰਕਾਰੀ ਅਫਸਰਾਂ ਨੂੰ ਆਪਣੀ ਗ੍ਰਿਫਤ ਵਿੱਚ ਲੈਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਆਪਣੇ ਘੇਰੇ ਵਿੱਚ ਲੈ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।ਸਿਹਤ ਵਿਭਾਗ ਦੀਆਂ ਟੀਮਾਂ ਨੇ ਉਨ੍ਹਾਂ ਦੀ ਕੌਨਟੈਕਟ ਟਰੇਸਿੰਗ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਿਕ ਭੱਟੀ ਦੇ ਪਰਿਵਾਰ ਨੂੰ ਵੀ ਕੀਤਾ ਗਿਆ ਆਈਸੋਲੇਟ।ਅਜਾਇਬ ਸਿੰਘ ਭੱਟੀ ਮਲੋਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ। ਦੱਸਣਯੋਗ ਹੈ ਕਿ 85 ਸਾਲਾ ਅਜਾਇਬ ਭੱਟੀ ਨੇ ਬੀਤੇ ਕੱਲ੍ਹ ਫਰੀਦਕੋਟ ‘ਚ ਤਿਰੰਗਾ ਲਹਿਰਾਇਆ ਸੀ।
Real Estate