ਪੰਜਾਬ ‘ਚ ਅੱਜ ਕੋਰੋਨਾ ਨਾਲ 35 ਮੌਤਾਂ, 1582 ਆਏ ਨਵੇਂ ਮਰੀਜ਼

ਚੰਡੀਗੜ, 18 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 35  ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 898 ਹੋ ਗਈ ਹੈ। ਉਧਰ ਪੰਜਾਬ ‘ਚ 1582 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 34400 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 483, ਪਟਿਆਲਾ ਜ਼ਿਲੇ ਵਿੱਚ 338 ਜਲੰਧਰ ਜ਼ਿਲੇ ਵਿੱਚ 132, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 103, ਬਠਿੰਡਾ ਜ਼ਿਲੇ ਵਿੱਚ 94, ਫਤਿਹਗੜ ਸਾਹਿਬ ਅਤੇ ਸੰਗਰੂਰ ਜ਼ਿਲਿਆਂ ਵਿੱਚ 52-52, ਹੁਸਿਆਰਪੁਰ ਜ਼ਿਲੇ ਵਿੱਚ 50, ਮੁਕਤਸਰ ਸਾਹਿਬ ਜ਼ਿਲੇ ਵਿੱਚ 49, ਅੰਮ੍ਰਿਤਸਰ ਸਾਹਿਬ, ਫਰੀਦਕੋਟ ਅਤੇ ਫਾਜਿਲਕਾ ਜ਼ਿਲਿਆਂ ਵਿੱਚ 46-46, ਫਿਰੋਜ਼ਪੁਰ ਜ਼ਿਲੇ ਵਿੱਚ 34, ਮੋਗਾ ਜ਼ਿਲੇ ਵਿੱਚ 33, ਕਪੂਰਥਲਾ ਜ਼ਿਲੇ ਵਿੱਚ 26, ਬਰਨਾਲਾ ਅਤੇ ਰੋਪੜ ਜ਼ਿਲਿਆਂ ਵਿੱਚ 24-24, ਗੁਰਦਾਸਪੁਰ ਜ਼ਿਲੇ ਵਿੱਚ 18, ਪਠਾਨਕੋਟ ਜ਼ਿਲੇ ਵਿੱਚ 16, ਐਸ.ਬੀ.ਐਸ ਨਗਰ ਨਵਾਂਸਹਿਰ ਜਿਲੇ ਵਿੱਚ 16, ਮਾਨਸਾ ਜ਼ਿਲੇ ਵਿੱਚ 15,  ਤਰਨਤਾਰਨ ਸਾਹਿਬ ਜਿਲੇ ਵਿੱਚ 7 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 801990 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 3 4400 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 21762 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 11740 ਐਕਟਿਵ ਕੇਸ ਹਨ, ਜਿਹਨਾਂ ‘ਚੋਂ 336 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 37 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਅੱਜ ਲੁਧਿਆਣਾ ਜ਼ਿਲੇ ਵਿੱਚ 8, ਪਟਿਆਲਾ ਜ਼ਿਲੇ ਵਿੱਚ 4, ਸੰਗਰੂਰ ਜ਼ਿਲੇ ਵਿੱਚ 4, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 4, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 3, ਐਸ.ਬੀ.ਐਸ ਨਗਰ ਨਵਾਂ ਸਹਿਰ ਜ਼ਿਲੇ ਵਿੱਚ 3, ਰੋਪੜ ਜ਼ਿਲੇ ਵਿੱਚ 2, ਤਰਨਤਾਰਨ ਸਾਹਿਬ ਜਿਲੇ ਵਿੱਚ 2, ਮੁਕਤਸਰ ਸਾਹਿਬ ਜਿਲੇ ਵਿੱਚ 1, ਜਲੰਧਰ ਜ਼ਿਲੇ ਵਿੱਚ 1, ਫਰੀਦਕੋਟ ਜ਼ਿਲੇ ਵਿੱਚ 1, ਫਤਿਹਗੜ ਸਾਹਿਬ ਜ਼ਿਲੇ ਵਿੱਚ 1 ਅਤੇ ਕਪੂਰਥਲਾ ਜ਼ਿਲੇ ਵਿੱਚ 1 ਮੌਤ ਭਾਵ ਕੁੱਲ 35 ਮੌਤਾਂ ਹੋਰ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 898 ਹੋ ਗਈ ਹੇ। ਜਦਕਿ ਅੱਜ ਪੰਜਾਬ ਦੇ ਵੱਖ–ਵੱਖ ਜ਼ਿਲਿਆਂ ਵਿੱਚੋਂ 1582 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।

Real Estate