ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, ਅੱਜ ਹੋਈਆਂ 37 ਮੌਤਾਂ ਤੇ 1741 ਆਏ ਨਵੇਂ ਮਰੀਜ਼

ਚੰਡੀਗੜ, 20 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 37  ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 957 ਹੋ ਗਈ ਹੈ। ਉਧਰ ਪੰਜਾਬ ‘ਚ 1741 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 37824 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 398, ਜਲੰਧਰ ਜ਼ਿਲੇ ਵਿੱਚ 242, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 169, ਫਿਰੋਜਪੁਰ ਜ਼ਿਲੇ ਵਿਚ 133, ਬਠਿੰਡਾ ਜ਼ਿਲੇ ਵਿੱਚ 148, ਮੋਗਾ ਜਿਲੇ ਵਿੱਚ 94, ਪਟਿਆਲਾ ਜ਼ਿਲੇ ਵਿੱਚ 81, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 75, ਬਰਨਾਲਾ ਜ਼ਿਲੇ 58, ਫਾਜਿਲਕਾ ਜ਼ਿਲੇ ਵਿੱਚ 46, ਫਰੀਦਕੋਟ ਜ਼ਿਲੇ ਵਿੱਚ 41, ਰੋਪੜ ਅਤੇ ਫਤਿਹਗੜ ਸਾਹਿਬ ਜ਼ਿਲਿਆਂ ਵਿੱਚ 33-33,  ਤਰਨਤਾਰਨ ਸਾਹਿਬ ਜ਼ਿਲੇ ਵਿੱਚ 32, ਸੰਗਰੂਰ ਜ਼ਿਲੇ ਵਿੱਚ 28, ਪਠਾਨਕੋਟ ਜ਼ਿਲੇ ਵਿੱਚ 22, ਗੁਰਦਾਸਪੁਰ ਅਤੇ ਮੁਕਤਸਰ ਸਾਹਿਬ ਜ਼ਿਲਿਆਂ ਵਿੱਚ 20-20, ਕਪੂਰਥਲਾ ਜ਼ਿਲੇ ਵਿੱਚ 19, ਹੁਸਿਆਰਪੁਰ ਅਤੇ ਮਾਨਸਾ ਜ਼ਿਲਿਆਂ ਵਿੱਚ 18-18, ਐਸ.ਬੀ.ਐਸ ਨਗਰ ਨਵਾਂ ਸ਼ਹਿਰ ਜ਼ਿਲੇ ਵਿੱਚ 13 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 839947 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 37824 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 23037 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਅੱਜ 20290 ਨਵੇਂ ਲੋਕਾਂ ਦੇ ਸੈਂਪਲ ਲਏ ਗਏ ਹਨ ਅਤੇ ਪੰਜਾਬ ਵਿੱਚ ਹੁਣ ਕੋਰੋਨਾ ਦੇ 13830 ਐਕਟਿਵ ਕੇਸ ਹਨ, ਜਿਹਨਾਂ ‘ਚੋਂ 345 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 39 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਪੰਜਾਬ ਵਿੱਚ ਹੁਣ ਤੱਕ 957 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਲੁਧਿਆਣਾ ਜ਼ਿਲੇ ਵਿੱਚ 10, ਪਟਿਆਲਾ ਜ਼ਿਲੇ ਵਿੱਚ 5, ਸੰਗਰੂਰ ਜਿਲੇ ਵਿੱਚ 5, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 5, ਜਲੰਧਰ ਜ਼ਿਲੇ ਵਿੱਚ 3, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 2, ਹੁਸਿਆਰਪੁਰ ਜ਼ਿਲੇ ਵਿੱਚ 2, ਐਸ.ਬੀ.ਐਸ. ਨਗਰ ਨਵਾਂ ਸ਼ਹਿਰ ਜਿਲੇ ਵਿੱਚ 2, ਗੁਰਦਾਸਪੁਰ ਜ਼ਿਲੇ ਵਿੱਚ 1, ਕਪੂਰਥਲਾ ਜ਼ਿਲੇ ਵਿੱਚ 1 ਅਤੇ ਮੁਕਤਸਰ ਸਾਹਿਬ ਜ਼ਿਲੇ ਵਿੱਚ 1 ਹੋਰ ਮੌਤ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 957 ਹੋ ਗਈ ਹੇ। ਜਦਕਿ ਅੱਜ ਪੰਜਾਬ ਦੇ ਵੱਖ–ਵੱਖ ਜ਼ਿਲਿਆਂ ਵਿੱਚੋਂ 334 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।

Real Estate