ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਗਿਆਨੀ ਇਕਬਾਲ ਸਿੰਘ ਨੂੰ ਸਿੱਖ ਪੰਥ ‘ਚੋਂ ਛੇਕਿਆ

194

ਚੰਡੀਗੜ, 20 ਅਗਸਤ (ਜਗਸੀਰ ਸਿੰਘ ਸੰਧੂ) : ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜਾਂ ਸਿੰਘਾਂ ਦੀ ਇਕੱਤਰਤਾ ਕਰ ਕੇ ਗਿਆਨੀ ਇਕਬਾਲ ਸਿੰਘ ਨੂੰ ਪੰਥ ਚੋਂ ਛੇਕ ਦਿੱਤਾ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਅਯੋਧਿਆ ਵਿੱਚ ਰਾਮ ਮੰਦਰ ਦੇ ਨੀਂਹ ਪੱਥਰ ਰੱਖਣ ਵਾਲੇ ਸਮਾਗਮ ਵਿੱਚ ਪੁਹੰਚੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸਿੱਖ ਗੁਰੂ ਸਾਹਿਬਾਨ ਨੂੰ ਲਵ-ਕੁਸ਼ ਦੇ ਵੰਜਸ਼ ਦੱਸਿਆ ਸੀ, ਜਿਸ ‘ਤੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਧਿਆਨ ਸਿੰਘ ਮੰਡ ਵੱਲੋਂ ਪੰਜ ਸਿੰਘਾਂ ਦੀ ਇਕੱਤਰਤਾ ਕਰ ਕੇ ਗਿਆਨੀ ਇਕਬਾਲ ਸਿੰਘ ਨੂੰ 20 ਅਗਸਤ ਤਕ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ ਪਰ ਗਿਆਨੀ ਇਕਬਾਲ ਸਿੰਘ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ ਨਹੀਂ ਹੋਏ। ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਨਹੀਂ ਰੱਖੀ ਗਈ ਜਿਸ ਕਾਰਨ ਉਨ੍ਹਾਂ ਨੇ ਇਹ ਕਾਰਵਾਈ ਕੀਤੀ ਹੈ। ਜਥੇਦਾਰ ਮੰਡ ਨੇ ਕਿਹਾ ਹੈ ਕਿ ਹੁਣ ਗਿਆਨੀ ਇਕਬਾਲ ਸਿੰਘ ਨਾ ਤਾਂ ਆਪਣੇ ਨਾਮ ਦੇ ਅੱਗੇ ਗਿਆਨੀ ਲਗਾਏਗਾ ਤੇ ਨਾ ਹੀ ਜਥੇਦਾਰ ਲਗਾਏਗਾ। ਇਸ ਤੋਂ ਇਲਾਵਾਂ ਉਸ ਨੂੰ ਸਿੰਘ ਲਗਾਉਣ ਦਾ ਵੀ ਕੋਈ ਅਧਿਕਾਰ ਨਹੀਂਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਭਾਈ ਨਛੱਤਰ ਸਿੰਘ, ਭਾਈ ਬਲਵੰਤ ਸਿੰਘ, ਭਾਈ ਰਾਜਾ ਰਾਜ ਸਿੰਘ, ਭਾਈ ਹਿੰਮਤ ਸਿੰਘ ਆਦਿ ਮੌਜੂਦ ਸਨ।

Real Estate