ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਕਾਰਵਾਈ ਦਾ ਫੈਸਲਾ

ਡਾ: ਰੂਪ ਸਿੰਘ ਸਮੇਤ ਸ੍ਰੋਮਣੀ ਕਮੇਟੀ ਦੇ ਕੁਝ ਵੱਡੇ ਅਧਿਕਾਰੀਆਂ ਸਮੇਤ ਕਈ ਮੁਲਾਜਮਾਂ ‘ਤੇ ਡਿੱਗੀ ਗਾਜ                      ਚੰਡੀਗੜ, 27 ਅਗਸਤ (ਜਗਸੀਰ ਸਿੰਘ ਸੰਧੂ) : ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਗਾਇਬ ਹੋਏ ਸਰੂਪਾਂ ਦੀ ਜਾਂਚ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਐਡਵੋਕੇਟ ਈਸ਼ਰ ਸਿੰਘ, ਐਡਵੋਕੇਟ ਬੀਬੀ ਹਰਪ੍ਰੀਤ ਕੌਰ ਅਤੇ ਸੀ.ਏ ਬੀਬੀ ਹਰਲੀਨ ਕੌਰ ‘ਤੇ ਅਧਾਰਿਤ ਬਣਾਈ ਜਾਂਚ ਕਮੇਟੀ ਵੱਲੋਂ ਦਿੱਤੀ ਰਿਪੋਰਟ ਵਿੱਚ ਪਤਾ ਲੱਗਿਆ ਹੈ ਕਿ 267 ਨਹੀਂ, ਸਗੋਂ 328 ਸਰੂਪ ਗਾਇਬ ਹਨ। ਇਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਦੀ ਸਹਿਮਤੀ ਨਾਲ ਆਦੇਸ਼ ਦਿੱਤੇ ਸਨ ਕਿ ਇਸ ਕੋਤਾਹੀ ਲਈ ਜਿੰਮੇਵਾਰ ਠਹਿਰਾਏ ਗਏ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜਮਾਂ ਖਿਲਾਫ ਬਣਦੀ ਕਰਵਾਈ ਕੀਤੀ ਜਾਵੇ। ਇਸ ਆਦੇਸ਼ ਮੁਤਾਬਿਕ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵੱਡੀ ਕਾਰਵਾਈ ਕਰਦਿਆਂ ਫੈਸਲਾ ਲਿਆ ਹੈ ਕਿ ਕੰਵਰਜੀਤ ਸਿੰਘ ਸਹਾਇਕ ਸੁਪਰਵਾਈਸਰ ‘ਜੋ ਸੇਵਾ ਮੁਕਤ ਹੋ ਚੁੱਕਾ ਹੈ, ਦੇ ਫੰਡ ਰਿਲੀਜ਼ ਕਰਨ ‘ਤੇ ਰੋਕ ਲਗਾ ਦਿੱਤੀ ਗਈ ਅਤੇ ਉਸਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਬਾਜ ਸਿੰਘ ਕਲਰਕ ਨੂੰ ਡਿਸਮਿਸ ਕਰ ਦਿੱਤਾ ਗਿਆ ਹੈ ਅਤੇ ਉਸਦੇ ਖਿਲਾਫ ਵੀ ਫੌਜਦਾਰੀ ਮੁਕੱਦਮਾ ਦਰਜ ਹੋਵੇਗਾ । ਗੁਰਬਚਨ ਸਿੰਘ ਮੀਤ ਸਕੱਤਰ ਨੂੰ ਡਿਸਮਿਸ ਕਰਕੇ ਫੌਜਦਾਰੀ ਮੁਕੱਦਮਾ ਦਰਜ਼ ਕਰਾਇਆ ਜਾਵੇਗਾ । ਦਲਬੀਰ ਸਿੰਘ ਹੇਲਪਰ ਡਿਸਮਿਸ ਕੀਤਾ ਜਾਂਦਾ ਹੈ ਇਸਦੇ ਖਿਲਾਫ ਵੀ ਫੌਜਦਾਰੀ ਮੁਕੱਦਮਾ ਦਰਜ ਹੋਵੇਗਾ । ਕੁਲਵੰਤ ਸਿੰਘ ਅਤੇ ਜਸਪ੍ਰੀਤ ਸਿੰਘ ਜਿਲਦਸਾਜ਼ ਦਾ ਜਿਲਦਾਂ ਦਾ ਠੇਕਾ ਰੱਦ ਕਰਕੇ ਉਹਨਾਂ ਨੂੰ ਬਲੈਕ ਲਿਸਟ ਕਰ ਦਿੱਤਾ ਗਿਆ ਹੈ। ਸਤਿੰਦਰ ਸਿੰਘ ਮੀਤ ਸਕੱਤਰ ਫਾਈਨੈਂਸ ਨੂੰ ਸਸਪੈਂਡ ਕਰਕੇ ਉਸਦੇ ਖਿਲਾਫ ਵਿਭਾਗੀ ਕਾਰਵਾਈ ਸੁਰੂ ਕੀਤੀ ਗਈ ਹੈ। ਨਿਸ਼ਾਨ ਸਿੰਘ ਮੀਤ ਸਕੱਤਰ ਨੂੰ ਸਸਪੈਂਡ ਕਰਕੇ ਉਸਦੇ ਖਿਲਾਫ ਵਿਭਾਗੀ ਕਾਰਵਾਈ ਸੁਰੂ ਕੀਤੀ ਗਈ ਹੈ। ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਸਕੱਤਰ ਨੂੰ ਸਸਪੈਂਡ ਕਰਕੇ ਉਸਦੇ ਖਿਲਾਫ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮੁੱਖ ਸਕੱਤਰ ਡਾ ਰੂਪ ਸਿੰਘ ਦਾ ਅਸਤੀਫਾ ਪ੍ਰਵਾਨ ਕੀਤਾ ਜਾਂਦਾ ਹੈ ਅਤੇ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਜੋ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿਚ ਅਸਮਰਥ ਰਹੇ ਜੋ ਰਿਕਾਰਡ ਦੇ ਵਿੱਚ ਹੇਰਾਫੇਰੀ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕਰਨ ਤੋਂ ਮਿਲੀਭੁਗਤ ਦਾ ਸੰਕੇਤ ਮਿਲਦਾ ਹੈ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸੀ ਏ ਸਤਿੰਦਰ ਸਿੰਘ ਕੋਹਲੀ ਦੀਆਂ ਸੇਵਾਵਾਂ ਖਤਮ ਕਰਨ ਦਾ ਫ਼ੈਸਲਾ ਅਤੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ 75% ਰਿਕਵਰੀ ਕਰਨ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਸਹਾਇਕ ਅਕਾਊਂਟੈਂਟ ਜੁਝਾਰ ਸਿੰਘ ਨੂੰ ਡਿਸਮਿਸ ਕਰ ਦਿੱਤਾ ਗਿਆ ਹੈ ਅਤੇ ਉਸ ਖਿਲਾਫ ਫੌਜਦਾਰੀ ਮੁਕੱਦਮਾ ਦਰਜ ਕਰਵਾਇਆ ਜਾਵੇਗਾ। ਅਮਰਜੀਤ ਸਿੰਘ ਸੇਵਾਦਾਰ ਅੰਗੀਠਾ ਸਾਹਿਬ ਗੋਇੰਦਵਾਲ ਸਾਹਿਬ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇੰਚਾਰਜ ਪਰਮਜੀਤ ਸਿੰਘ ਨੂੰ ਸਸਪੈਂਡ ਕਰਕੇ ਉਸਦੇ ਖਿਲਾਫ ਵਿਭਾਗੀ ਕਾਰਵਾਈ ਸੁਰੂ ਕੀਤੀ ਗਈ ਹੈ। ਗੁਰਮੁਖ ਸਿੰਘ ਸੁਪਰਵਾਈਜ਼ਰ ਨੂੰ ਸਸਪੈਂਡ ਕਰਕੇ ਉਸਦੇ ਖਿਲਾਫ ਵਿਭਾਗੀ ਕਾਰਵਾਈ ਸੁਰੂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਦੀ ਅਗਵਾਈ ਹੇਠ ਸਬ ਕਮੇਟੀ ਬਣਾਈ ਜਾਵੇਗੀ ਜੋ ਕਾਨੂੰਨੀ ਅਤੇ ਵਿਭਾਗੀ ਪੱਖਾਂ ਅਨੁਸਾਰ ਕਾਰਵਾਈ ਕਰੇਗੀ ।

Real Estate