ਪੰਜਾਬ ਸਰਕਾਰ ਵੱਲੋਂ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਅਕਾਲ ਚਲਾਣੇ ‘ਤੇ ਸੱਤ ਦਿਨ ਦਾ ਰਾਜਸੀ ਸ਼ੋਕ ਐਲਾਨ 

169

ਚੰਡੀਗੜ, 31ਅਗਸਤ (ਜਗਸੀਰ ਸਿੰਘ ਸੰਧੂ) : ਦੇਸ਼ ਦੇ ਸਾਬਕਾ ਰਾਸ਼ਟਰਪਤੀ, ਸ੍ਰੀ ਪ੍ਰਣਬ ਮੁਖਰਜੀ ਜੀ ਜਿੰਨਾਂ ਦਾ ਅੱਜ ਦਿੱਲੀ ਵਿਖੇ ਦਿਹਾਂਤ ਹੋ ਗਿਆ ਹੈ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਨੇ 31 ਅਗਸਤ 2020 ਤੋਂ 06 ਸਤੰਬਰ 2020 ਤੱਕ ਸੱਤ ਦਿਨ ਦਾ ਰਾਜ ਵਿੱਚ ਰਾਜਸੀ ਸ਼ੋਕ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ, ਪੰਜਾਬ ਨੇ ਇਸ ਸਬੰਧੀ ਜਾਰੀ ਪੱਤਰ ਵਿਚ ਹੁਕਮ ਜਾਰੀ ਕੀਤੇ ਹਨ ਕਿ ਇਨਾਂ ਦਿਨਾਂ ਦੌਰਾਨ ਸਰਕਾਰੀ ਦਫਤਰਾਂ ਵਿੱਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ ਅਤੇ ਸਰਕਾਰੀ ਇਮਾਰਤਾਂ ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਰਾਜ ਦੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਕਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

Real Estate