ਪੰਜਾਬ- ਨਵੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਸੇ਼ਸ਼ ਸੈਸ਼ਨ ਸੱਦਿਆ

231

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਖਾਰਿਜ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਅਤੇ ਗੁਆਂਢੀ ਰਾਜ ਹਰਿਆਣਾ ਵਿੱਚ ਤੂਫ਼ਾਨ ਖੜ੍ਹਾ ਹੋ ਗਿਆ ਹੈ। 19 ਅਕਤੂਬਰ ਨੂੰ ਇਸਦੇ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ । ਰਾਜ ਮੰਤਰੀ ਮੰਡਲ ਨੇ ਅੱਜ ਇਹ ਸਕੰਲਪ ਲਿਆ । ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਕੈਬਨਿਟ ਦੇ ਇਸ ਫੈਸਲੇ ਨਾਲ ਪੰਜਾਬ ਅਧਿਕਾਰਿਤ ਰੂਪ ਵਿੱਚ ਖੇਤੀ ਕਾਨੂੰਨਾਂ ਨੂੰ ਅਸਵੀਕਾਰ ਕਰ ਵਾਲਾ ਪਹਿਲਾ ਰਾਜ ਬਣ ਜਾਵੇਗਾ ।
28 ਅਗਸਤ ਨੂੰ ਸਮਾਪਤ ਹੋਏ ਵਿਧਾਨ ਸਭਾ ਸੈਸ਼ਨ ਦੌਰਾਨ , ਇਸ ਮੰਤਵ ਲਈ ਇੱਕ ਬਿੱਲ ਪੇਸ਼ ਕੀਤਾ ਗਿਆ ਸੀ । ਉਮੀਦ ਹੈ ਕਿ ਕੈਬਨਿਟ ਦੇ ਇਸ ਕਦਮ ਨੂੰ ਵੱਡਾ ਸਮਰਥਨ ਮਿਲੇਗਾ ਕਿਉਂਕਿ ਰਾਜ ਦੇ ਦੋਵੇਂ ਹੀ ਪ੍ਰਮੁੱਖ ਰਾਜਨੀਤਕ ਦਲ ਕਾਂਗਰਸ ਅਤੇ ਅਕਾਲੀ ਦਲ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਨਵੇਂ ਕਾਨੂੰਨਾਂ ਦੇ ਖਿਲਾਫ਼ ਯੁੱਧ ਛੇੜਣ ’ ਦੀ ਗੱਲ ਆਖੀ ਹੈ, ਉੱਥੇ ਅਕਾਲੀ ਦਲ ਜਿਸਨੇ ਸੁਰੂ ਤੋਂ ਹੀ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਹੈ , ਨੇ ਪਿਛਲੇ ਮਹੀਨੇ ਯੂ-ਟਰਨ ਲਿਆ ਹੈ ਕਿਉਂਕਿ ਕਿਸਾਨਾਂ ਦਾ ਅਕਾਲੀ ਦਲ ਦਾ ਤਿੱਖਾ ਵਿਰੋਧ ਕੀਤਾ ਸੀ ਅਤੇ ਅਕਾਲੀ ਦਲ ਐਨਡੀਏ ਤੋਂ ਅਲੱਗ ਗਿਆ ਅਤੇ ਹਰਸਿਮਰਤ ਕੌਰ ਬਾਦਲ ਸਰਕਾਰ ਤੋਂ ਬਾਹਰ ਹੋ ਗਈ ।

Real Estate