ਆਪ ਨੇ ਨੌਜਵਾਨ ਵਿਧਾਇਕ ਮੀਤ ਹੇਅਰ ਨੂੰ ਸੌਂਪੀ ਯੂਥ ਵਿੰਗ ਪੰਜਾਬ ਦੀ ਕਮਾਨ

540

ਸ਼ੈਰੀ ਕਲਸੀ, ਹਰਮਿੰਦਰ ਸਿੰਘ ਸੰਧੂ ਅਤੇ ਜਗਦੀਪ ਸਿੰਘ ਸੰਧੂ ਸੂਬਾ ਵਾਇਸ ਪ੍ਰਧਾਨ ਨਿਯੁਕਤ

ਚੰਡੀਗੜ 25 ਅਕਤੂਬਰ 2020
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਅਤੇ ਸੁਚਾਰੂ ਬਣਾਉਂਦਿਆਂ ਬਰਨਾਲਾ ਤੋਂ ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਮੀਤ ਹੇਅਰ ਨਾਲ ਤਿੰਨ ਸੂਬਾ (ਉਪ) ਵਾਇਸ ਪ੍ਰਧਾਨ ਵੀ ਲਗਾਏ ਗਏ ਹਨ।
ਪਾਰਟੀ ਹੈਡਕੁਆਰਟਰ ਤੋਂ ਸੂਚੀ ਜਾਰੀ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮ.ਐਲ.ਏ) ਨੇ ਐਤਵਾਰ ਨੂੰ ਇਨਾਂ ਨਵੀਆਂ ਨਿਯੁਕਤੀਆਂ ਦਾ ਰਸਮੀ ਐਲਾਨ ਕੀਤਾ ਹੈ। ਜਿਸ ਮੁਤਾਬਿਕ ਮੀਤ ਹੇਅਰ ਨੂੰ ਯੂਥ ਵਿੰਗ ਪੰਜਾਬ ਦਾ ਪ੍ਰਧਾਨ, ਸ਼ੈਰੀ ਕਲਸੀ, ਜਗਦੀਪ ਸਿੰਘ ਸੰਧੂ ਅਤੇ ਹਰਮੰਦਰ ਸਿੰਘ ਸੰਧੂ ਨੂੰ ਸੂਬਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ। ਨੌਜਵਾਨ ਆਗੂ ਸ਼ੈਰੀ ਕਲਸੀ ਬਟਾਲਾ ਨਾਲ ਸਬੰਧਿਤ ਪਾਰਟੀ ਲਈ ਗੁਰਦਾਸਪੁਰ ਦੇ ਜ਼ਿਲਾ ਇੰਚਾਰਜ ਵਜੋਂ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਦੁਆਬੇ ਦੀ ਸਰਜਮੀ ਨਾਲ ਸਬੰਧਿਤ ਹਰਮਿੰਦਰ ਸਿੰਘ ਸੰਧੂ ਚੱਬੇਵਾਲ ਦੇ ਨੌਜਵਾਨ ਸਰਪੰਚ ਅਤੇ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਹਨ ਹਰਮਿੰਦਰ ਸਿੰਘ ਦੇ ਪਿਤਾ ਵੀ ਚੱਬੇਵਾਲ ਦੇ ਸਰਪੰਚ ਰਹਿ ਚੁੱਕੇ ਹਨ। ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਜਗਦੀਪ ਸਿੰਘ ਸੰਧੂ ਦੇ ਨਾਮਵਾਰ ਨੌਜਵਾਨ ਆਗੂ ਹਨ। ਜਗਦੀਪ ਸਿੰਘ ਸੰਧੂ ਨੇ 2017 ਪਾਰਟੀ ਵੱਲੋਂ ਗਿੱਦੜਬਾਹਾ ਹਲਕੇ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ ਅਤੇ 25300 ਵੋਟਾਂ ਹਾਸਲ ਕੀਤੀਆਂ ਸਨ।
ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਮੀਤ ਹੇਅਰ ਅਤੇ ਤਿੰਨੋ ਵਾਇਸ ਪ੍ਰਧਾਨਾਂ ਦੀ ਅਗਵਾਈ ਹੇਠ ਪਾਰਟੀ ਦਾ ਨੌਜਵਾਨ ਵਿੰਗ ਨੌਜਵਾਨਾਂ, ਕਿਸਾਨਾਂ ਸਮੇਤ ਸਾਰੇ ਵਰਗਾਂ ਲਈ ਹਰ ਮੁਹਾਜ਼ ਤੇ ਡਟ ਕੇ ਲੜਾਈ ਲੜੇਗਾ ਅਤੇ ਪਾਰਟੀ ਦੀ ਰੀੜ ਦੀ ਹੱਡੀ ਵਜੋਂ ਪਾਰਟੀ ਨੂੰ ਨਵੀਆਂ ਬੁਲੰਦੀਆਂ ‘ਤੇ ਪੁੰਹਚਾਵੇਗਾ।

Real Estate